'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦੇ ਦੌਰੇ ਦੌਰਾਨ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ &quotਰੋਸ ਦੇ ਰੁੱਖ&quot ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ ਰੋਸ ਦੇ ਰੁੱਖ ਵਜੋਂ ਯਾਦ ਰੱਖਿਆ ਜਾਵੇਗਾ।

By : True Update , Tanish kajla
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ &quotਰੋਸ ਦੇ ਰੁੱਖ&quot ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ "ਰੋਸ ਦੇ ਰੁੱਖ (Tree of Resistance)" ਵਜੋਂ ਯਾਦ ਰੱਖਿਆ ਜਾਵੇਗਾ। ਸੈਕਟਰ 66-, ਮੋਹਾਲੀ ਵਿਖੇ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ। ਸ. ਸੰਧਵਾਂ ਨੇ ਕਿਹਾ ਕਿ ਦੋ ਤੋਂ ਪੰਜ ਸਾਲ ਦੀ ਉਮਰ ਦੇ ਬੱਚਿਆਂ ਲਈ ਸ਼ੁਰੂ ਕੀਤਾ ਗਿਆ ਇਹ ਮੋਂਟੇਸਰੀ ਸਕੂਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਸਹੀ ਪਰਵਰਿਸ਼ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਲਗਭਗ 35 ਬੱਚਿਆਂ ਦਾ ਦਾਖਲਾ ਹੋਣਾ ਇਸ ਸੰਕਲਪ ਦੀ ਲੋਕਪ੍ਰਿਯਤਾ ਅਤੇ ਸਫ਼ਲਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇੱਥੇ ਬੱਚਿਆਂ ਨੂੰ ਮੋਬਾਈਲ ਫੋਨ ਅਤੇ ਟੈਲੀਵਿਜ਼ਨ ਦੀਆਂ ਸਕ੍ਰੀਨਾਂ ਤੋਂ ਦੂਰ ਰੱਖਦਿਆਂ ਇੱਕ ਅਜਿਹਾ ਮਾਹੌਲ ਦਿੱਤਾ ਜਾਂਦਾ ਹੈ, ਜਿੱਥੇ ਉਹ ਖੁਦਮੁਖਤਿਆਰੀ, ਆਤਮ-ਵਿਸ਼ਵਾਸ, ਟੀਮ ਵਰਕ, ਰਚਨਾਤਮਕ ਸੋਚ ਅਤੇ ਜੀਵਨ ਨਾਲ ਜੁੜੇ ਹੋਰ ਮਹੱਤਵਪੂਰਨ ਹੁਨਰ ਕੁਦਰਤੀ ਢੰਗ ਨਾਲ ਸਿੱਖਦੇ ਹਨ। ਆਉਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਕਾਰਜਕਾਲ ਲੋਕ ਹਿੱਤ ਵਿੱਚ ਲਏ ਗਏ ਮਹੱਤਵਪੂਰਨ ਫ਼ੈਸਲਿਆਂ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਸਰਵੋਪਰੀ ਰੱਖਦਿਆਂ ਹੀ ਫ਼ੈਸਲੇ ਲਏ ਹਨ ਤੇ ਆਉਂਦੇ ਸੈਸ਼ਨ ਵਿੱਚ ਵੀ ਇਹ ਸਭ ਕੁਝ ਪ੍ਰਮੁੱਖ ਰਹੇਗਾ