ਗੈਰ-ਕਾਨੂੰਨੀ ਬੰਦੂਕ ਤੇ ਜ਼ਿੰਦਾ ਕਾਰਤੂਸ ਸਮੇਤ ਨੌਜਵਾਨ ਕਾਬੂ

ਪੰਚਕੂਲਾ ਪੁਲਿਸ ਵੱਲੋਂ ਦੇਸੀ ਬੰਦੂਕ ਤੇ ਜ਼ਿੰਦਾ ਕਾਰਤੂਸ ਸਮੇਤ ਨੌਜਵਾਨ ਕਾਬੂ 

ਪੰਚਕੂਲਾ ਪੁਲਿਸ ਨੇ ਇੱਕ ਨੌਜਵਾਨ ਨੂੰ ਦੇਸੀ ਬੰਦੂਕ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ । ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ।

By : True Update , Kamaljeet Singh Kamal
ਪੰਚਕੂਲਾ ਪੁਲਿਸ ਵੱਲੋਂ ਦੇਸੀ ਬੰਦੂਕ ਤੇ ਜ਼ਿੰਦਾ ਕਾਰਤੂਸ ਸਮੇਤ ਨੌਜਵਾਨ ਕਾਬੂ 

ਪੰਚਕੂਲਾ ਪੁਲਿਸ ਵੱਲੋਂ ਦੇਸੀ ਬੰਦੂਕ ਤੇ ਜ਼ਿੰਦਾ ਕਾਰਤੂਸ ਸਮੇਤ ਨੌਜਵਾਨ ਕਾਬੂ 
ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜਿਆ

ਪੰਚਕੂਲਾ,  (ਹਿੰ.ਸ.) ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਚਕੂਲਾ ਪੁਲਿਸ ਦੀ ਕਰਾਈਮ ਬ੍ਰਾਂਚ-3 ਨੇ ਇੱਕ ਨੌਜਵਾਨ ਨੂੰ ਦੇਸੀ ਸਿੰਗਲ ਬੈਰਲ ਬੰਦੂਕ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਿੰਡ ਓਰੀਆ ਵਾਸੀ ਰਾਜੀਵ ਕੁਮਾਰ ਉਰਫ਼ ਫਜਨੂ ਵਜੋਂ ਹੋਈ ਹੈ। ਪੁਲਿਸ ਕਮਿਸ਼ਨਰ ਪੰਕਜ ਨੈਨ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਸਬੰਧੀ ਡੀਸੀਪੀ ਕਰਾਈਮ ਐਂਡ ਟ੍ਰੈਫਿਕ ਆਈਪੀਐਸ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਰਾਈਮ ਬ੍ਰਾਂਚ-3 ਨੂੰ ਸੂਚਨਾ ਮਿਲੀ ਸੀ ਕਿ ਰਾਜੀਵ ਕੁਮਾਰ ਪਿੰਡ ਮਾਜਰਾ ਮਹਿਤਾਬ ਤੋਂ ਕਾਲਕਾ ਜਾਣ ਵਾਲੀ ਸੜਕ 'ਤੇ ਸਥਿਤ ਇੱਟਾਂ ਦੇ ਭੱਠੇ ਨੇੜੇ ਗੈਰ-ਕਾਨੂੰਨੀ ਹਥਿਆਰ ਸਮੇਤ ਕਿਸੇ ਦੀ ਉਡੀਕ ਕਰ ਰਿਹਾ ਹੈ।ਸੂਚਨਾ ਦੇ ਆਧਾਰ 'ਤੇ ਕਰਾਈਮ ਬ੍ਰਾਂਚ-3 ਦੇ ਇੰਚਾਰਜ ਤਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਸਿੰਗਲ ਬੈਰਲ ਬੰਦੂਕ ਅਤੇ ਪੈਂਟ ਦੀ ਜੇਬ ਵਿੱਚੋਂ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ।ਇਸ ਸਬੰਧੀ ਥਾਣਾ ਕਾਲਕਾ ਵਿੱਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਸੀ। ਰਿਮਾਂਡ ਦੌਰਾਨ ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ। ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਮੁਲਜ਼ਮ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।

ਮੁੱਖ ਖ਼ਬਰਾਂ

ਨਸ਼ਿਆਂ ਨੂੰ ਨੱਥ ਪਾਉਣ ਦੀ ਮੁਹਿੰਮ ’ਚ ਖੰਨਾ ਪੁਲਸ ਨੂੰ ਮਿਲੀ ਵੱਡੀ ਸਫਲਤਾ

ਨਸ਼ਿਆਂ ਨੂੰ ਨੱਥ ਪਾਉਣ ਦੀ ਮੁਹਿੰਮ ’ਚ ਖੰਨਾ ਪੁਲਸ ਨੂੰ ਮਿਲੀ ਵੱਡੀ ਸਫਲਤਾ

ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਐਨਡੀਪੀਐਸ ਐਕਟ, ਥਾਣਾ ਦੋਰਾਹਾ ਵਿਖੇ ਦਰਜ ਕੀਤਾ ਗਿਆ

65 ਸਾਲਾ ਔਰਤ 255 ਗ੍ਰਾਮ ਹੈਰੋਇਨ ਸਮੇਤ ਕਾਬੂ

ਪੁਲਿਸ ਨੇ ਮੁਲਜ਼ਮ ਮਹਿਲਾ ਦੀ ਪਛਾਣ ਮਹਿੰਦਰ ਕੌਰ ਵਾਸੀ ਪਿੰਡ ਕਾਠਗੜ੍ਹ ਵਜੋਂ ਕੀਤੀ ਹੈ। ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਜਲੰਧਰ ਪੁਲਿਸ ਨੇ ਮੁਲਜ਼ਮ ਦਾ ਕੀਤਾ ਐਨਕਾਉਂਟਰ, ਗੋਲੀ ਲੱਗਣ ਨਾਲ ਜ਼ਖ਼ਮੀ

ਜਲੰਧਰ ਪੁਲਿਸ ਨੇ ਮੁਲਜ਼ਮ ਦਾ ਕੀਤਾ ਐਨਕਾਉਂਟਰ, ਗੋਲੀ ਲੱਗਣ ਨਾਲ ਜ਼ਖ਼ਮੀ

ਜਲੰਧਰ ਪੁਲਿਸ ਦਾ ਇੱਕ ਮੁਲਜ਼ਮ ਗੜ੍ਹਾ ਰੋਡ ਤੇ ਫਾਇਰਿੰਗ ਕਰਕੇ ਐਨਕਾਊਂਟਰ ਵਿੱਚ ਜ਼ਖਮੀ ਹੋ ਗਿਆ। ਸਹਿਕਾਰੀ ਅਪਰਾਧ ਦੇ ਦੋਸ਼ਾਂ ਵਾਲੇ ਇਸ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਐਨਡੀਪੀਏਸ ਅਧੀਨ ਅੰਤਮ ਕਾਰਵਾਈ ਕੀਤੀ ਜਾ ਰਹੀ ਹੈ।