ਅੰਮ੍ਰਿਤਸਰ, 14 ਸਤੰਬਰ (ਹਿੰ.ਸ.) : ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ਸਫਾਈ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਹਲਕੇ ਦੇ ਕੋਟ ਖਾਲਸਾ ਇਲਾਕੇ ਵਿੱਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਸਫਾਈ ਮੁਹਿੰਮ ਦੀ ਅਗਵਾਈ ਕੀਤੀ। ਸਫਾਈ ਮੁਹਿੰਮ ਦੌਰਾਨ ਇਲਾਕੇ ਦੀ ਵਿਆਪਕ ਸਫਾਈ ਕਰਵਾਉਣ ਦੇ ਨਾਲ-ਨਾਲ ਸਥਾਨਕ ਵਸਨੀਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰ ਨੂੰ ਵੀ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣਾ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਅਤੇ ਸੁੰਦਰੀਕਰਨ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਸਫਾਈ ਤੱਕ ਸੀਮਤ ਨਹੀਂ ਹੈ, ਬਲਕਿ ਇਸ ਦਾ ਉਦੇਸ਼ ਲੋਕਾਂ ਵਿੱਚ ਸਫਾਈ ਪ੍ਰਤੀ ਜ਼ਿੰਮੇਵਾਰੀ ਅਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਦੇ ਯਤਨਾਂ ਦੇ ਨਾਲ ਸ਼ਹਿਰ ਵਾਸੀ ਵੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਕਰਨ ਤਾਂ ਅੰਮ੍ਰਿਤਸਰ ਨੂੰ ਹੋਰ ਸਾਫ਼, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਇਆ ਜਾ ਸਕਦਾ ਹੈ। ਡਾ. ਸੰਧੂ ਨੇ ਸ਼ਹਿਰ ਵਾਸੀਆਂ ਅਤੇ ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਕੂੜਾ ਸਿਰਫ਼ ਡਸਟਬਿਨ ਜਾਂ ਨਿਰਧਾਰਤ ਥਾਵਾਂ ’ਤੇ ਹੀ ਸੁੱਟਿਆ ਜਾਵੇ ਅਤੇ ਜਨਤਕ ਥਾਵਾਂ ’ਤੇ ਗੰਦਗੀ ਨਾ ਫੈਲਾਈ ਜਾਵੇ। ਉਨ੍ਹਾਂ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਕੱਪੜੇ ਦੇ ਥੈਲਿਆਂ ਸਮੇਤ ਵਾਤਾਵਰਣ ਪੱਖੀ ਵਿਕਲਪਾਂ ਨੂੰ ਤਰਜੀਹ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਫਾਈ ਪ੍ਰਤੀ ਜਾਗਰੂਕਤਾ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਅਜਿਹੀਆਂ ਮੁਹਿੰਮਾਂ ਨੂੰ ਸਥਾਈ ਸਫਲਤਾ ਮਿਲ ਸਕਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਅਤੇ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਾਫ਼, ਸੁੰਦਰ, ਹਰਿਆ-ਭਰਿਆ ਅਤੇ ਨਰੋਆ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਅੰਮ੍ਰਿਤਸਰ ਪੱਛਮੀ ਹਲਕੇ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫਾਈ ਮੁਹਿੰਮ ਜਾਰੀ
ਸਫਾਈ ਮੁਹਿੰਮ ਦੌਰਾਨ ਇਲਾਕੇ ਦੀ ਵਿਆਪਕ ਸਫਾਈ ਕਰਵਾਉਣ ਦੇ ਨਾਲ-ਨਾਲ ਸਥਾਨਕ ਵਸਨੀਕਾਂ ਨੂੰ ਸਫਾਈ ਪ੍ਰਤੀ ਕੀਤਾ ਗਿਆ ਜਾਗਰੂਕ
ਮੁੱਖ ਖ਼ਬਰਾਂ
ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਨਾਲ ਜੋੜਨ ਲਈ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਨਵੇਕਲੀ ਪਹਿਲ
ਸੱਥ ਵਿੱਚ ਲੋਕਾਂ ਨਾਲ ਜ਼ਮੀਨ ’ਤੇ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਬੰਧੀ ਫੀਡਬੈਕ ਤੇ ਸੁਝਾਅ ਲਏ
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਏਡੀਸੀ ਨੇ ਲਿਆ ਜਾਇਜ਼ਾ
ਬਟਾਲਾ ਵਾਸੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਬਣਾਈ ਰੱਖਣ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ
ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ
ਸਫ਼ਾਈ ਅਭਿਆਨ 2.0 ਤਹਿਤ 166 ਸ਼ਹਿਰੀ ਸਥਾਨਕ ਇਕਾਈਆਂ 'ਚ ਵਿਸ਼ੇਸ਼ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ
ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ
ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ
ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ