‘ਰੰਗਲਾ ਪੰਜਾਬ ਯੋਜਨਾ’ ਤਹਿਤ

ਅੰਮ੍ਰਿਤਸਰ ਪੂਰਬੀ 'ਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

ਤਾਰਾਂ ਹਟਾਉਣ ਨਾਲ ਬਿਜਲੀ ਕਾਰਣ ਹੋਣ ਵਾਲੇ ਹਾਦਸਿਆਂ ਦਾ ਖਤਰਾ ਘਟੇਗਾ ਅਤੇ ਲੋਕਾਂ ਨੂੰ ਵਧੇਰੇ ਸੁਰੱਖਿਅਤ ਤੇ ਸੁਚੱਜਾ ਬਿਜਲੀ ਢਾਂਚਾ ਮਿਲੇਗਾ<br/>

By : True Update , Harmanjot Singh
ਅੰਮ੍ਰਿਤਸਰ ਪੂਰਬੀ 'ਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 26 ਅਗਸਤ (ਹਿੰ.ਸ.) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 33 ਵਿੱਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਯੋਜਨਾ’ ਤਹਿਤ ਇਸ ਪ੍ਰੋਜੈਕਟ ’ਤੇ ਕਰੀਬ 2.5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਨੂੰ ਬਿਹਤਰ ਤੇ ਸੁਰੱਖਿਅਤ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕੀਤੀ ਜਾ ਰਹੀ ਹੈ। ਵਿਧਾਇਕਾ ਨੇ ਕਿਹਾ ਕਿ ਵਾਰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਘਰਾਂ ਦੇ ਬਾਹਰੋਂ ਲੰਘਦੀਆਂ ਹਾਈ-ਵੋਲਟੇਜ ਤਾਰਾਂ ਨੂੰ ਹਟਾਇਆ ਜਾਵੇ। ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਾਰਾਂ ਹਟਾਉਣ ਨਾਲ ਬਿਜਲੀ ਕਾਰਣ ਹੋਣ ਵਾਲੇ ਹਾਦਸਿਆਂ ਦਾ ਖਤਰਾ ਘਟੇਗਾ ਅਤੇ ਲੋਕਾਂ ਨੂੰ ਵਧੇਰੇ ਸੁਰੱਖਿਅਤ ਤੇ ਸੁਚੱਜਾ ਬਿਜਲੀ ਢਾਂਚਾ ਮਿਲੇਗਾ। ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰੇਕ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਹਰੇਕ ਵਾਰਡ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਹਾਈ-ਵੋਲਟੇਜ ਤਾਰਾਂ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕੀਤੇ ਜਾਣ ਨਾਲ ਇਲਾਕੇ ਦੀ ਸੁਰੱਖਿਆ ਵਿੱਚ ਵੱਡਾ ਸੁਧਾਰ ਹੋਵੇਗਾ ਅਤੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ।

ਮੁੱਖ ਖ਼ਬਰਾਂ

ਗੁਰਦੁਆਰਾ ਸਾਹਿਬ ਦੇ ਪ੍ਰਬੰਧ 'ਚ ਸਿਆਸੀ ਦਖ਼ਲਅੰਦਾਜ਼ੀ ਦੀ ਧਾਮੀ ਵੱਲੋਂ ਸਖ਼ਤ ਨਿੰਦਾ

ਗੁਰਦੁਆਰਾ ਸਾਹਿਬ ਦੇ ਪ੍ਰਬੰਧ 'ਚ ਸਿਆਸੀ ਦਖ਼ਲਅੰਦਾਜ਼ੀ ਦੀ ਧਾਮੀ ਵੱਲੋਂ ਸਖ਼ਤ ਨਿੰਦਾ

ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਗਤ ਦੀ ਸਹਿਮਤੀ ਅਤੇ ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

ਐਨਸੀਸੀ ਕੈਂਪ ਦਾ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਅਚਨਚੇਤ ਨਿਰੀਖਣ

ਐਨਸੀਸੀ ਕੈਂਪ ਦਾ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਅਚਨਚੇਤ ਨਿਰੀਖਣ

ਕੈਡਿਟਾਂ ਨੂੰ ਰਿਪਬਲਿਕ ਡੇ ਪਰੇਡ ਲਈ ਸਖ਼ਤ ਮਿਹਨਤ ਤੇ ਅਨੁਸ਼ਾਸਨ ਨਾਲ ਤਿਆਰੀ ਕਰਨ ਲਈ ਕੀਤਾ ਪ੍ਰੇਰਿਤ

ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ

ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ

ਸਰਕਾਰੀ ਸਕੂਲਾਂ ਵਿੱਚ ਦਾਖਲਿਆਂ, ਫਰਜ਼ੀ ਦਾਖਲਿਆਂ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਬੰਧੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ