ਲੁਧਿਆਣਾ, (ਹਿੰ.ਸ.) ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ 'ਤੇ ਸਥਾਪਿਤ ਭਾਰਤ ਰਤਨ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨ-ਤੋੜ ਅਤੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਸਲੇਮ ਟਾਬਰੀ ਥਾਣਾ ਪੁਲਿਸ ਨੇ ਇਹ ਕੇਸ ਬਹੁਜਨ ਸਮਾਜ ਪਾਰਟੀ (ਬਸਪਾ) ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਉਰਫ਼ ਜੱਸੀ ਦੀ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ।ਪੁਲਿਸ ਅਨੁਸਾਰ ਕੁਝ ਸ਼ਰਾਰਤੀ ਅਨਸਰਾਂ ਨੇ ਜਲੰਧਰ ਬਾਈਪਾਸ ਚੌਕ 'ਤੇ ਲੱਗੀ ਡਾ. ਅੰਬੇਡਕਰ ਦੀ ਮੂਰਤੀ ਦੇ ਆਲੇ-ਦੁਆਲੇ ਲੱਗੇ ਸੁਰੱਖਿਆ ਸ਼ੀਸ਼ਿਆਂ 'ਤੇ ਪੱਥਰ ਮਾਰ ਕੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ। ਸਵੇਰੇ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਟੁੱਟੇ ਹੋਏ ਅਤੇ ਮੌਕੇ 'ਤੇ ਇੱਟਾਂ-ਪੱਥਰ ਪਏ ਦੇਖੇ, ਜਿਸ ਤੋਂ ਬਾਅਦ ਘਟਨਾ ਦਾ ਖੁਲਾਸਾ ਹੋਇਆ। ਬਸਪਾ ਆਗੂ ਬਲਵਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਸ ਘਟਨਾ ਨਾਲ ਨਾ ਸਿਰਫ਼ ਪਾਰਟੀ, ਸਗੋਂ ਸਮੁੱਚੇ ਬਹੁਜਨ ਸਮਾਜ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਦਲਿਤ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਲੋਕ ਜਲੰਧਰ ਬਾਈਪਾਸ ਚੌਕ 'ਤੇ ਇਕੱਠੇ ਹੋ ਗਏ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਧਰਨਾ ਲਗਾ ਦਿੱਤਾ, ਜਿਸ ਕਾਰਨ ਲੰਬਾ ਜਾਮ ਲੱਗ ਗਿਆ ਅਤੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਮੂਰਤੀ ਦੇ ਆਲੇ-ਦੁਆਲੇ ਲੱਗਿਆ ਸੁਰੱਖਿਆ ਸ਼ੀਸ਼ਾ ਕਾਫ਼ੀ ਮਜ਼ਬੂਤ ਸੀ ਅਤੇ ਇਸ ਨੂੰ ਤੋੜਨ ਲਈ ਸ਼ਰਾਰਤੀ ਅਨਸਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਈ ਵਾਰ ਹਮਲਾ ਕੀਤਾ ਹੋਵੇਗਾ। ਸਲੇਮ ਟਾਬਰੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਏਐਸਆਈ ਸਿੰਘਾਰਾ ਸਿੰਘ ਨੂੰ ਸੌਂਪੀ ਗਈ ਹੈ।ਪੁਲਿਸ ਵੱਲੋਂ ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੂਰਤੀ ਨਾਲ ਭੰਨ-ਤੋੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲੁਧਿਆਣਾ ਵਿੱਚ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨ-ਤੋੜ ਮਾਮਲੇ,ਐਫਆਈਆਰ ਦਰਜ
ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ 'ਤੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨ-ਤੋੜ ਅਤੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਸ਼ਰਾਾਤੀ ਅਨਸਰਾਂ ਖਿਲਾਫ ਐਫਆਰਆਈ ਦਰਜ ਕਰ ਲਈ ਹੈ।
ਮੁੱਖ ਖ਼ਬਰਾਂ
ਲੁਧਿਆਣਾ ਦੇ ਸਰਕਾਰੀ ਸਕੂਲ ’ਚ ਹੈੱਡ ਟੀਚਰ ਦੀ ਅਚਾਨਕ ਮੌਤ
ਛਾਤੀ 'ਚ ਦਰਦ ਤੋਂ ਬਾਅਦ ਹੋਏ ਬੇਹੋਸ਼, ਡੀਐਮਸੀ 'ਚ ਡਾਕਟਰਾਂ ਨੇ ਮ੍ਰਿਤਕ ਐਲਾਨਿਆ
ਬੰਬੀਹਾ ਗੈਂਗ ਨਾਲ ਜੁੜੇ 3 ਦੋਸ਼ੀਆਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਭਾਰਤ
ਪੁਲਿਸ ਅਨੁਸਾਰ ਅਜੇ ਅਤੇ ਪਵਨਦੀਪ ਸਿੰਘ ਦੇ ਨਾਮ ਲੁਧਿਆਣਾ ਹੈਂਡ ਗ੍ਰੇਨੇਡ ਹਮਲੇ ਦੀ ਕਥਿਤ ਸਾਜ਼ਿਸ਼ ’ਚ ਆਏ ਸਾਹਮਣੇ
30 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਕੀਤਾ ਸੂਚਿਤ । ਕਮਰੇ ਵਿੱਚੋਂ ਨਹੀਂ ਮਿਲਿਆ ਕੋਈ ਖੁਦਕੁਸ਼ੀ ਨੋਟ।
ਛੱਪੜ ’ਚ ਕਾਰ ਡਿੱਗਣ ਨਾਲ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ਦੀ ਮੌਤ
ਲੁਧਿਆਣਾ 'ਚ ਜਗਰਾਓਂ-ਰਾਏਕੋਟ ਰੋਡ 'ਤੇ ਹੋਏ ਕਾਰ ਹਾਦਸੇ 'ਚ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ (ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ) ਦੀ ਮੌਤ ਹੋ ਗਈ।
ਲੁਧਿਆਣਾ 'ਚ ਪ੍ਰਾਪਰਟੀ ਡੀਲਰ ਕਤਲ ਕੇਸ 'ਚ ਸ਼ਾਮਲ ਦੋ ਵਿਅਕਤੀ ਗ੍ਰਿਫਤਾਰ
ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ