ਖੇਤੀਬਾੜੀ ਅਫਸਰ ਦੀ ਬੇਲਰ ਮਾਲਕਾਂ ਨਾਲ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਨੇ ਬੇਲਰ ਮਾਲਕਾਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ ਵਿੱਚ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਰੈਕ ਬੇਲਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰੈਕ ਬੈਲਰ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਹੀ ਚਲਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੰਮ ਜ਼ਿਲ੍ਹੇ ਵਿੱਚ ਹੀ ਕਰਨ।

By : True Update , Harmanjot Singh
ਮੁੱਖ ਖੇਤੀਬਾੜੀ ਅਫਸਰ ਨੇ ਬੇਲਰ ਮਾਲਕਾਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 13 ਅਗਸਤ (ਹਿੰ.ਸ.) ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਵੱਲੋਂ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਰੈਕ ਬੇਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਰੀਬ 27 ਰੈਕ ਬੇਲਰ ਮਾਲਕਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਕੁਲਵੰਤ ਸਿੰਘ ਨੇ ਸਮੂਹ ਰੈਕ ਬੇਲਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰੈਕ ਬੇਲਰ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਹੀ ਚਲਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੰਮ ਜ਼ਿਲ੍ਹੇ ਵਿੱਚ ਹੀ ਕਰਨ। ਉਨ੍ਹਾਂ ਸਮੂਹ ਰੈਕ ਬੇਲਰਾਂ ’ਤੇ ਜੀਪੀਐਸ ਲਗਾਉਣ ਦੀ ਵੀ ਹਦਾਇਤ ਕੀਤੀ। ਮੀਟਿੰਗ ਦੌਰਾਨ ਰੈਕ ਬੇਲਰ ਮਾਲਕਾਂ ਨੇ ਆਪਣੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਬਾਰੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਜਾਣੂ ਕਰਵਾਇਆ। ਉਨ੍ਹਾਂ ਪਰਾਲੀ ਦੀਆਂ ਗੰਢਾਂ ਬਣਾਉਣ ਦੇ ਰੇਟ ਵਿੱਚ ਵਾਧਾ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਰੱਖੀ। ਬੇਲਰ ਮਾਲਕਾਂ ਨੇ ਭਰੋਸਾ ਦਿੱਤਾ ਕਿ ਉਹ ਜ਼ਿਲ੍ਹੇ ਅੰਦਰ ਹੀ ਕੰਮ ਕਰਨਗੇ ਅਤੇ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨਗੇ। ਡਾ. ਕੁਲਵੰਤ ਸਿੰਘ ਨੇ ਬੇਲਰ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਬਣਦੀ ਕਾਰਵਾਈ ਲਈ ਸਿਫ਼ਾਰਸ਼ ਕੀਤੀ ਜਾਵੇਗੀ। ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਉਪਲਬਧਤਾ ਅਤੇ ਉਸ ਦੀ ਸੁਚੱਜੀ ਵਰਤੋਂ ਬਹੁਤ ਜ਼ਰੂਰੀ ਹੈ। ਇਸ ਲਈ ਰੈਕ ਬੇਲਰ ਮਾਲਕਾਂ ਦਾ ਸਹਿਯੋਗ ਵਾਤਾਵਰਣ ਦੀ ਸੁਰੱਖਿਆ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। 

ਮੁੱਖ ਖ਼ਬਰਾਂ

ਫਾਜ਼ਿਲਕਾ ’ਚ ਖੁੱਲ੍ਹੇ ਆਸਮਾਨ ਹੇਠ ਪਈਆਂ ਕਣਕ ਦੀਆਂ ਕਰੀਬ 10 ਲੱਖ ਬੋਰੀਆਂ

ਫਾਜ਼ਿਲਕਾ ’ਚ ਖੁੱਲ੍ਹੇ ਆਸਮਾਨ ਹੇਠ ਪਈਆਂ ਕਣਕ ਦੀਆਂ ਕਰੀਬ 10 ਲੱਖ ਬੋਰੀਆਂ

ਜੇਕਰ ਕਣਕ ਦਾ ਸਟਾਕ ਸਮੇਂ ਸਿਰ ਨਾ ਚੁੱਕਿਆ ਗਿਆ ਤਾਂ ਆੜ੍ਹਤੀਆਂ ਲਈ ਥਾਂ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ, 15 ਤੋਂ ਬਾਅਦ ਸ਼ੁਰੂ ਕੀਤੀ ਜਾਵੇਗੀ ਯਾਰਡਾਂ  ’ਚ ਪੲੀ ਕਣਕ ਚੁੱਕਣ ਦੀ ਪ੍ਰਕਿਰਿਆ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫਾਜ਼ਿਲਕਾ ’ਚ ਹਜ਼ਾਰਾਂ ਲੋਕ ਰੋਜ਼ਾਨਾ ਕਰ ਰਹੇ ਯੋਗਾ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫਾਜ਼ਿਲਕਾ ’ਚ ਹਜ਼ਾਰਾਂ ਲੋਕ ਰੋਜ਼ਾਨਾ ਕਰ ਰਹੇ ਯੋਗਾ

ਜ਼ਿਲ੍ਹੇ 'ਚ 110 ਯੋਗਾ ਟਰੇਨਰਾਂ ਵੱਲੋਂ 575 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ

ਬੋਰਵੈਲ ਤੇ ਖੂਹਾਂ ਦੀ ਖੁਦਾਈ ਲਈ ਨਵੇਂ ਸੁਰੱਖਿਆ ਨਿਯਮ

ਬੋਰਵੈਲ ਤੇ ਖੂਹਾਂ ਦੀ ਖੁਦਾਈ ਲਈ ਨਵੇਂ ਸੁਰੱਖਿਆ ਨਿਯਮ

ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਕਿ ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ਵਿੱਚ ਖੁੱਲ੍ਹਾ ਨਹੀਂ ਛੱਡਿਆ ਜਾਵੇਗਾ : ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਆਯੋਜਿਤ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਆਯੋਜਿਤ

  ‘ਨਸ਼ਾ ਮੁਕਤ ਭਾਰਤ ਅਭਿਆਨ’ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਕੀਤੀ ਅਪੀਲ 

 ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਫਾਜ਼ਿਲਕਾ ਹਲਕੇ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟ ਚੱਲ ਰਹੇ ਹਨ