ਪੁਲਿਸ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਨਸ਼ਟ

ਫਾਜ਼ਿਲਕਾ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਨਸ਼ੀਲੇ ਪਦਾਰਥ ਕੀਤੇ ਬਰਾਮਦ

ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਹੈਰੋਇਨ, ਚੂਰਾ, ਪੋਸਤ, ਗਾਂਜਾ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ

By : True Update , Gurpreet Singh
ਫਾਜ਼ਿਲਕਾ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਨਸ਼ੀਲੇ ਪਦਾਰਥ ਕੀਤੇ ਬਰਾਮਦ

ਫਾਜ਼ਿਲਕਾ, (ਹਿੰ.ਸ.) ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਐਨਡੀਪੀਐਸ ਐਕਟ ਦੇ 29 ਮਾਮਲਿਆਂ ਵਿੱਚ ਬਰਾਮਦ ਕੀਤੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਨੂੰ ਵੀਰਵਾਰ ਨੂੰ ਨਸ਼ਟ ਕਰ ਦਿੱਤਾ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ ਹੈਰੋਇਨ, ਚੂਰਾ ਪੋਸਤ, ਹਰਾ ਪੋਸਤ, ਨਸ਼ੀਲੀਆਂ ਗੋਲੀਆਂ ਅਤੇ ਗਾਂਜਾ ਸ਼ਾਮਲ ਹੈ। ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਅਤੇ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ 29 ਕੇਸਾਂ ਨਾਲ ਸਬੰਧਤ 4 ਕਿਲੋ 91 ਗ੍ਰਾਮ ਹੈਰੋਇਨ, 70 ਕਿਲੋ 800 ਗ੍ਰਾਮ ਚੂਰਾ ਪੋਸਤ, 33 ਕਿਲੋ 500 ਗ੍ਰਾਮ ਹਰਾ ਪੋਸਤ, 1,430 ਨਸ਼ੀਲੀਆਂ ਗੋਲੀਆਂ ਅਤੇ 767 ਗ੍ਰਾਮ ਗਾਂਜਾ ਨਸ਼ਟ ਕੀਤਾ ਗਿਆ। ਐਸਐਸਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸਐਸਪੀ ਗਗਨ ਅਜੀਤ ਸਿੰਘ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਇਲਾਕਾ, ਕਿਉਂਕਿ ਇਸ ਧੰਦੇ ਨਾਲ ਜੁੜੇ ਲੋਕਾਂ ਦੀ ਥਾਂ ਸਿਰਫ਼ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਬਿਨਾਂ ਕਿਸੇ ਰਿਆਇਤ ਦੇ ਸਖ਼ਤ ਕਾਰਵਾਈ ਜਾਰੀ ਰੱਖੇਗੀ।
 

ਮੁੱਖ ਖ਼ਬਰਾਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਊਨਾ ਪੁਲਿਸ ਨੇ 10 ਗ੍ਰਾਮ ਚਿੱਟੇ ਸਮੇਤ ਕੀਤਾ ਦੋਸ਼ੀ  ਕਾਬੂ

ਊਨਾ ਪੁਲਿਸ ਨੇ 10 ਗ੍ਰਾਮ ਚਿੱਟੇ ਸਮੇਤ ਕੀਤਾ ਦੋਸ਼ੀ  ਕਾਬੂ

ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ’ਚ ਧੱਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਦੀ ਮੁਹਿੰਮ ਜਾਰੀ  : ਐਸ. ਪੀ. ਸਚਿਨ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਮਨੀਮਾਜਰਾ ਤੋਂ ਚਲਾ ਰਿਹਾ ਸੀ ਨਸ਼ਾ ਸਪਲਾਈ ਨੈੱਟਵਰਕ

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰਿਮਾਂਡ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਨਸ਼ੇ ਦੀ  ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ ਤੇ ਇਸ ਨੈੱਟਵਰਕ ’ਚ ਹੋਰ ਕੌਣ-ਕੌਣ ਸ਼ਾਮਲ : ਡੀ. ਐੱਸ. ਪੀ. ਮਾਨਹਾਸ