ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਜਾਤ-ਪਾਤ ਅਤੇ ਊਚ-ਨੀਚ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਮਾਨਵਤਾ ਦਾ ਸੱਚਾ ਮਾਰਗ ਦਿਖਾਉਂਦੀਆਂ ਹਨ-ਭਗਵੰਤ ਸਿੰਘ ਮਾਨ<br/>

By : True Update , Tanish kajla
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਕਰਤਾਰਪੁਰ (ਜਲੰਧਰ);  ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਇਹ ਨੀਂਹ ਪੱਥਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਰੱਖਿਆ ਗਿਆ ਹੈ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰੇਰਨਾਦਾਇਕ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਡਾਕੂਮੈਂਟਰੀ ਸ਼ੋਅ ਕਰਵਾਏ ਜਾ ਰਹੇ ਹਨ। ਇਹ ਡਾਕੂਮੈਂਟਰੀਆਂ ਦਿਖਾਉਣ ਲਈ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ, ਜੋ ਪਿੰਡ-ਪਿੰਡ ਜਾ ਰਹੀਆਂ ਹਨ। ਇਹ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 13,000 ਪਿੰਡਾਂ ਦਾ ਦੌਰਾ ਕਰਨਗੀਆਂ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ. ਰਵਜੋਤ, ਹਰਭਜਨ ਸਿੰਘ ਈ.ਟੀ.ਓ. ਅਤੇ ਲਾਲ ਚੰਦ ਕਟਾਰੂਚੱਕ; ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ; ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂ; ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ; ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਅਤੇ ਹੋਰ ਹਾਜ਼ਰ ਸਨ।

ਮੁੱਖ ਖ਼ਬਰਾਂ

ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ

ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ

ਸਰਕਾਰੀ ਸਕੂਲਾਂ ਵਿੱਚ ਦਾਖਲਿਆਂ, ਫਰਜ਼ੀ ਦਾਖਲਿਆਂ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਬੰਧੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਤੇ ਬੁਨਿਆਦੀ ਢਾਂਚੇ ’ਚ ਸੁਧਾਰ ਦਾ ਦਾਅਵਾ<br/>

ਈ.ਟੀ.ਓ. ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਦੇ ਕਲਾਸਰੂਮਾਂ ਦਾ ਕੀਤਾ ਉਦਘਾਟਨ

ਈ.ਟੀ.ਓ. ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਦੇ ਕਲਾਸਰੂਮਾਂ ਦਾ ਕੀਤਾ ਉਦਘਾਟਨ

74.80 ਲੱਖ ਰੁਪਏ ਦੀ ਲਾਗਤ ਨਾਲ 6 ਨਵੇਂ ਕਲਾਸਰੂਮ ਤੇ ਵਾਸ਼ਰੂਮ ਬਲਾਕ ਦੀ ਕਰਵਾਈ ਉਸਾਰੀ

‘ਸੁਰਜੀਤ ਪਾਤਰ ਵਿਦਿਆਰਥੀ ਪੁਰਸਕਾਰ’ ਦਾ ਪਹਿਲੀ ਵਾਰ ਕੀਤਾ ਐਲਾਨ 

‘ਸੁਰਜੀਤ ਪਾਤਰ ਵਿਦਿਆਰਥੀ ਪੁਰਸਕਾਰ’ ਦਾ ਪਹਿਲੀ ਵਾਰ ਕੀਤਾ ਐਲਾਨ 

 ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਮਰਹੂਮ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਹੈ ਇਹ ਪੁਰਸਕਾਰ 

ਸਿਹਤ ਮੰਤਰੀ ਨੇ ਪੰਜਾਬ 'ਚ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ ਦੀ ਕੀਤੀ ਸ਼ੁਰੂਆਤ

ਸਿਹਤ ਮੰਤਰੀ ਨੇ ਪੰਜਾਬ 'ਚ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬ ਵਿੱਚ ਐਚ.ਆਈ.ਵੀ./ਏਡਜ਼ ਜਾਗਰੂਕਤਾ ਮੁਹਿੰਮ ਦੌਰਾਨ ਪਟਿਆਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਾਇਆ ਗਿਆ।