ਪਟਿਆਲਾ, 31 ਅਗਸਤ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਐਲਈਡੀ ਸਕਰੀਨਾਂ ਰਾਹੀਂ ਦਿਖਾਈ ਗਈ। ਇਸ ਤਹਿਤ ਪਿੰਡ ਹਾਜੀਪੁਰ, ਇਬਰਾਹਿਮਪੁਰ ਅਤੇ ਚਪਰਾਰ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਦੇਖੀ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਦਸਤਾਵੇਜ਼ੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਦਰਸਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਹ ਦਸਤਾਵੇਜ਼ੀ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਦਿਖਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਵਿਚਾਰਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹਨ। ਗੁਰੂ ਸਾਹਿਬ ਨੇ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਦਿੱਤਾ, ਜਿਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਐਲਈਡੀ ਸਕਰੀਨਾਂ ਰਾਹੀਂ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਉਣ ਨਾਲ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਨੂੰ ਸਮਝਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਇਸ ਮੁਹਿੰਮ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਇੱਕ ਸਾਰਥਕ ਉਪਰਾਲਾ ਦੱਸਿਆ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪੰਜਾਬ ਸਰਕਾਰ ਦੀ ਇਸ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਵੀ ਇਹ ਵਿਸ਼ੇਸ਼ ਦਸਤਾਵੇਜ਼ੀ ਦਿਖਾਈ ਜਾਵੇਗੀ।
ਪਟਿਆਲਾ ਦੇ ਪਿੰਡਾਂ ’ਚ ਦਿਖਾਈ ਸ਼੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ
ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ ਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਵਿਚਾਰਾਂ ਤੋਂ ਜਾਣੂ ਹੋ ਸਕੇ
ਮੁੱਖ ਖ਼ਬਰਾਂ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ
ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ
ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ ਸਥਾਪਨਾ
ਪਟਿਆਲਾ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ
ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ
70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਜਿਮਨਾਸਟਿਕਸ ਮੁਕਾਬਲੇ ਕਰਵਾਏ
ਇਸ ਮੌਕੇ ਡਾ. ਦਲਜੀਤ ਸਿੰਘ ਨੇ ਪੋਲੋ ਗਰਾਊਂਡ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ
ਡਿਪਟੀ ਕਮਿਸ਼ਨਰ ਬਾਂਸਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਸ਼ਾਮ 7 ਵਜੇ ਸ਼ੁਰੂ ਹੋਵੇਗਾ ਸ਼ੋਅ
ਰਾਤ ਨੂੰ ਆਕਾਸ਼ ’ਚ ਡ੍ਰੋਨਾਂ ਰਾਹੀਂ ਕੀਤੀ ਜਾਣ ਵਾਲੀ ਵਿਸ਼ੇਸ਼ ਡਿਜੀਟਲ ਪੇਸ਼ਕਾਰੀ ’ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ