ਅੰਮ੍ਰਿਤਸਰ, 14 ਅਗਸਤ (ਹਿੰ.ਸ.) : ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) 2026 ਤਹਿਤ ਡਰਾਫਟ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਡਰਾਫਟ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ। ਇਸੇ ਤਹਿਤ ਵੋਟਰਾਂ ਦੀ ਸਹੂਲਤ ਲਈ 16 ਅਗਸਤ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਡਰਾਫ਼ਟ ਵੋਟਰ ਸੂਚੀ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੱਲਵੀ ਮਿਸ਼ਰਾ ਨੇ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (ਬੀ. ਐੱਲ. ਓਜ਼.) ਵੱਲੋਂ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ। ਜੇਕਰ ਕਿਸੇ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਕਿਸੇ ਵੇਰਵੇ ਵਿੱਚ ਸੋਧ ਦੀ ਲੋੜ ਹੈ ਤਾਂ ਉਸ ਨੂੰ ਲੋੜ ਅਨੁਸਾਰ ਫਾਰਮ 6 ਅਤੇ ਫਾਰਮ 8 ਭਰਨ ਲਈ ਮਾਰਗ ਦਰਸ਼ਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਵਿੱਚ ਬੀ. ਐੱਲ. ਓਜ਼. ਵੱਲੋਂ ਵੋਟਰਾਂ ਨੂੰ ਉਨ੍ਹਾਂ ਦੇ ਨਾਮ, ਪਤਾ ਅਤੇ ਵੋਟਰ ਸੂਚੀ ਨਾਲ ਸਬੰਧਿਤ ਹੋਰ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ। ਲੋੜ ਪੈਣ ’ਤੇ ਸਬੰਧਿਤ ਫਾਰਮ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਚੋਣ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਕੈਂਪਾਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ. ਐੱਲ. ਏ.) ਨੂੰ ਵੀ ਵਿਸ਼ੇਸ਼ ਕੈਂਪਾਂ ਸਬੰਧੀ ਜਾਣਕਾਰੀ ਦੇ ਕੇ ਵੱਧ ਤੋਂ ਵੱਧ ਜਨ-ਭਾਗੀਦਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਰ ਯੋਗ ਵੋਟਰ 16 ਅਗਸਤ ਨੂੰ ਆਪਣੇ ਸਬੰਧਿਤ ਪੋਲਿੰਗ ਬੂਥ ’ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰੇ ਅਤੇ ਜੇਕਰ ਕੋਈ ਸੋਧ ਜਾਂ ਇਤਰਾਜ਼ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਸਬੰਧਤ ਫਾਰਮ ਜਮ੍ਹਾਂ ਕਰਵਾਏ। ਇਸ ਨਾਲ ਵੋਟਰ ਸੂਚੀ ਨੂੰ ਹੋਰ ਸਹੀ ਅਤੇ ਅਪਡੇਟ ਕਰਨ ਵਿੱਚ ਮਦਦ ਮਿਲੇਗੀ।
ਅੰਮ੍ਰਿਤਸਰ ’ਚ 16 ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਡਰਾਫ਼ਟ ਵੋਟਰ ਸੂਚੀ ਕੈਂਪ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਤਹਿਤ ਡਰਾਫਟ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।
ਮੁੱਖ ਖ਼ਬਰਾਂ
ਗੁਰਦੁਆਰਾ ਸਾਹਿਬ ਦੇ ਪ੍ਰਬੰਧ 'ਚ ਸਿਆਸੀ ਦਖ਼ਲਅੰਦਾਜ਼ੀ ਦੀ ਧਾਮੀ ਵੱਲੋਂ ਸਖ਼ਤ ਨਿੰਦਾ
ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਗਤ ਦੀ ਸਹਿਮਤੀ ਅਤੇ ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ
ਅੰਮ੍ਰਿਤਸਰ ਏਅਰਪੋਰਟ ਨੇੜੇ ਸ਼ੱਕੀ ਡਰੋਨ ਵਰਗੀਆਂ ਵਸਤੂਆਂ ਦਿਖੀਆਂ, 7 ਉਡਾਣਾਂ ਡਾਇਵਰਟ, ਏਟੀਸੀ ਨੇ ਜਾਰੀ ਕੀਤਾ ਅਲਰਟ
ਘਟਨਾ ਤੋਂ ਬਾਅਦ ਏਅਰਪੋਰਟ ਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਹੋਰ ਵਧਾ ਦਿੱਤੀ ਗਈ
ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ
ਐਨਸੀਸੀ ਕੈਂਪ ਦਾ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਅਚਨਚੇਤ ਨਿਰੀਖਣ
ਕੈਡਿਟਾਂ ਨੂੰ ਰਿਪਬਲਿਕ ਡੇ ਪਰੇਡ ਲਈ ਸਖ਼ਤ ਮਿਹਨਤ ਤੇ ਅਨੁਸ਼ਾਸਨ ਨਾਲ ਤਿਆਰੀ ਕਰਨ ਲਈ ਕੀਤਾ ਪ੍ਰੇਰਿਤ
ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ
ਸਰਕਾਰੀ ਸਕੂਲਾਂ ਵਿੱਚ ਦਾਖਲਿਆਂ, ਫਰਜ਼ੀ ਦਾਖਲਿਆਂ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਬੰਧੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ