ਭਾਜਪਾ ਜਨਰਲ ਸਕੱਤਰ ਜਗਮੋਹਨ ਰਾਜੂ ਅਸਤੀਫਾ ਦਿੱਤਾ

ਜਗਮੋਹਨ ਰਾਜੂ ਨੇ ਭਾਜਪਾ ਦੇ ਜਨਰਲ ਸਕੱਤਰ ਅਹੁਦੇ ਤੋਂ ਅਸਤੀਫਾ ਦਿੱਤਾ; ਅਸੰਤੋਸ਼ ਪਾਰਟੀ ਅੰਦਰ ਫੈਲ ਰਿਹਾ ਹੈ

ਭਾਜਪਾ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਜਗਮੋਹਨ ਰਾਜੂ ਨੇ ਜਨਰਲ ਸਕੱਤਰ ਅਹੁਦੇ ਤੋਂ ਅਸਤੀਫਾ ਦਿੱਤਾ। ਇਸ ਕਦਮ ਨੂੰ ਪਾਰਟੀ ਵਿੱਚ ਅਸੰਤੋਸ਼ ਅਤੇ ਨਵੇਂ ਹਾਲਾਤਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨੇ ਸਿਆਸੀ ਮੁੱਦਿਆਂ, ਜਿਵੇਂ ਅੰਮ੍ਰਿਤਸਰ ਨੂੰ ਹੋਲੀ ਸਿਟੀ ਦਾ ਦਰਜਾ ਦਿਵਾਉਣ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਧਾਉਣ ਲਈ ਸੰਬੰਧਿਤ ਕੰਮਾਂ ਵਿੱਚ ਨਿਵਿਤ ਕਰਨਾ ਜਾਰੀ ਰੱਖਣ ਦਾ ਐਲਾਨ ਕੀਤਾ।

By : True Update , Kamaljeet Singh Kamal
ਜਗਮੋਹਨ ਰਾਜੂ ਨੇ ਭਾਜਪਾ ਦੇ ਜਨਰਲ ਸਕੱਤਰ ਅਹੁਦੇ ਤੋਂ ਅਸਤੀਫਾ ਦਿੱਤਾ; ਅਸੰਤੋਸ਼ ਪਾਰਟੀ ਅੰਦਰ ਫੈਲ ਰਿਹਾ ਹੈ

ਚੰਡੀਗੜ੍ਹ, (ਹਿੰ.ਸ.) ਭਾਜਾ ਦੇ ਸੀਨੀਅਰ ਆਗੂ ਅਤੇ ਸੇਵਾਮੁਕਤ ਆਈਏਐਸ ਅਧਿਕਾਰੀ ਜਗਮੋਹਨ ਰਾਜੂ ਨੇ ਭਾਜਪਾ ਦੇ ਜਨਰਲ ਸਕੱਤਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨੂੰ ਪਾਰਟੀ ਅੰਦਰ ਵੱਧ ਰਹੇ ਅਸੰਤੋਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜਗਮੋਹਨ ਰਾਜੂ ਦਾ ਨਾਮ ਵੀ ਪੰਜਾਬ ਭਾਜਪਾ ਦੇ ਪ੍ਰਧਾਨ ਅਹੁਦੇ ਦੀ ਦੌੜ ਵਿੱਚ ਮੰਨਿਆ ਜਾ ਰਿਹਾ ਸੀ। ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਵਿੱਚ ਕਿਸੇ ਤਰ੍ਹਾਂ ਦੀ ਸਿੱਧੀ ਨਾਰਾਜ਼ਗੀ ਜ਼ਾਹਿਰ ਨਹੀਂ ਕੀਤੀ, ਪਰ ਸਿਆਸੀ ਹਲਕਿਆਂ ਵਿੱਚ ਇਸ ਕਦਮ ਨੂੰ ਨਵੀਂ ਨਿਯੁਕਤੀ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਨਾਲ ਜੋੜਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੀ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਆਪਣੀ ਨਾਰਾਜ਼ਗੀ ਜਨਤਕ ਤੌਰ 'ਤੇ ਜ਼ਾਹਿਰ ਕਰ ਚੁੱਕੇ ਹਨ। ਕੈਪਟਨ ਨੇ ਕਿਹਾ ਸੀ ਕਿ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੂੰ ਹਟਾਉਣ ਦੀ ਕੋਈ ਲੋੜ ਨਹੀਂ ਸੀ ਕਿਉਂਕਿ ਦੋਵੇਂ ਆਗੂ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾ ਰਹੇ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਭਾਜਪਾ ਵਿੱਚ ਫ਼ੈਸਲੇ ਉੱਪਰਲੇ ਪੱਧਰ ਤੋਂ ਲਏ ਜਾਂਦੇ ਹਨ, ਜਦਕਿ ਕਾਂਗਰਸ ਵਿੱਚ ਆਗੂਆਂ ਦੀ ਰਾਏ ਲਈ ਜਾਂਦੀ ਸੀ।
ਆਪਣੇ ਅਸਤੀਫੇ ਵਿੱਚ ਜਗਮੋਹਨ ਰਾਜੂ ਨੇ ਲਿਖਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਪੰਜਾਬ ਭਾਜਪਾ ਵਿੱਚ ਉਪ ਪ੍ਰਧਾਨ ਅਤੇ ਜਨਰਲ ਸਕੱਤਰ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ, ਜੋ ਉਨ੍ਹਾਂ ਦੇ ਸਿਆਸੀ ਜੀਵਨ ਦਾ ਮਹੱਤਵਪੂਰਨ ਅਤੇ ਸਿਖਲਾਈ ਭਰਿਆ ਦੌਰ ਰਿਹਾ ਹੈ।ਉਨ੍ਹਾਂ ਕਿਹਾ ਕਿ ਸੰਗਠਨਾਤਮਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਉਹ ਕਈ ਜਨਹਿਤ ਮੁੱਦਿਆਂ 'ਤੇ ਵੀ ਕੰਮ ਕਰਦੇ ਰਹੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਨੂੰ ਹੋਲੀ ਸਿਟੀ ਦਾ ਦਰਜਾ ਦਿਵਾਉਣ ਦੀ ਮੰਗ, ਨੌਜਵਾਨਾਂ ਦੀ ਸਿੱਖਿਆ, ਆਰਟੀਈ ਤਹਿਤ ਗਰੀਬ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਅਨੁਸੂਚਿਤ ਜਾਤੀਆਂ ਅਤੇ ਸਿੱਖ ਭਾਈਚਾਰੇ ਦੇ ਸੰਵਿਧਾਨਕ ਹੱਕਾਂ ਦੀ ਸੁਰੱਖਿਆ, ਧਰਮ ਪਰਿਵਰਤਨ, ਨਸ਼ਿਆਂ ਵਿਰੁੱਧ ਮੁਹਿੰਮ, ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪੰਜਾਬ ਦੇ ਪਾਣੀਆਂ ਤੇ ਚੰਡੀਗੜ੍ਹ ਨਾਲ ਸਬੰਧਤ ਮੁੱਦੇ ਸ਼ਾਮਲ ਹਨ।ਰਾਜੂ ਨੇ ਕਿਹਾ ਕਿ ਉਹ ਹੁਣ ਇਨ੍ਹਾਂ ਮੁੱਦਿਆਂ 'ਤੇ ਹੋਰ ਵੱਧ ਸਮਾਂ ਦੇਣਾ ਚਾਹੁੰਦੇ ਹਨ, ਜਿਸ ਲਈ ਲੋਕਾਂ ਨਾਲ ਸੰਪਰਕ, ਖੋਜ, ਲੇਖਨ, ਕਾਨੂੰਨੀ ਲੜਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ ਲਗਾਤਾਰ ਯਾਤਰਾਵਾਂ ਅਤੇ ਪੂਰੀ ਤਰ੍ਹਾਂ ਸਰਗਰਮ ਰਹਿਣ ਦੀ ਲੋੜ ਹੋਵੇਗੀ, ਜਿਸ ਕਾਰਨ ਉਹ ਕਿਸੇ ਵੱਡੀ ਸੰਗਠਨਾਤਮਕ ਜ਼ਿੰਮੇਵਾਰੀ ਨੂੰ ਪਹਿਲਾਂ ਵਾਂਗ ਸਮਰਪਣ ਨਾਲ ਨਹੀਂ ਨਿਭਾ ਸਕਣਗੇ।

ਮੁੱਖ ਖ਼ਬਰਾਂ

ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ

ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ

ਸਰਕਾਰੀ ਸਕੂਲਾਂ ਵਿੱਚ ਦਾਖਲਿਆਂ, ਫਰਜ਼ੀ ਦਾਖਲਿਆਂ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਬੰਧੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ

ਗੁਣਵੱਤਾਪੂਰਨ ਸਿੱਖਿਆ ਨਾਲ ਹੀ ਬਣੇਗਾ ਵਿਕਸਤ ਭਾਰਤ : ਰਾਸ਼ਟਰਪਤੀ ਮੁਰਮੂ

ਗੁਣਵੱਤਾਪੂਰਨ ਸਿੱਖਿਆ ਨਾਲ ਹੀ ਬਣੇਗਾ ਵਿਕਸਤ ਭਾਰਤ : ਰਾਸ਼ਟਰਪਤੀ ਮੁਰਮੂ

ਦੇਸ਼ ਦੇ ਹਰ ਵਿਦਿਆਰਥੀ ਨੂੰ ਬਿਹਤਰ ਸਿੱਖਿਆ ਦੇ ਮੌਕੇ ਮਿਲਣੇ ਯਕੀਨੀ ਬਣਾਉਣਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਤੇ ਬੁਨਿਆਦੀ ਢਾਂਚੇ ’ਚ ਸੁਧਾਰ ਦਾ ਦਾਅਵਾ<br/>

ਅਧਿਆਪਕਾਂ ਨੂੰ ਵਿਕਸਤ ਭਾਰਤ 2047 ਬਣਾਉਣ ਲਈ ਬੱਚਿਆਂ ਨੂੰ ਤਿਆਰ ਕਰਨਾ ਪਵੇਗਾ : ਪ੍ਰਹਿਲਾਦ ਜੋਸ਼ੀ

ਅਧਿਆਪਕਾਂ ਨੂੰ ਵਿਕਸਤ ਭਾਰਤ 2047 ਬਣਾਉਣ ਲਈ ਬੱਚਿਆਂ ਨੂੰ ਤਿਆਰ ਕਰਨਾ ਪਵੇਗਾ : ਪ੍ਰਹਿਲਾਦ ਜੋਸ਼ੀ

ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਗਿਆਨ, ਹੁਨਰ, ਆਤਮ-ਵਿਸ਼ਵਾਸ ਅਤੇ ਚੰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੀ ਕੀਤੀ ਅਪੀਲ

ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ’ਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ’ਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪ੍ਰੈਕਟੀਕਲ ਸਿੱਖਿਆ, ਪ੍ਰੋਟੋਟਾਈਪਿੰਗ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਨੂੰ ਮਿਲੇਗਾ ਉਤਸ਼ਾਹ