ਜਲੰਧਰ, (ਹਿੰ.ਸ.) ਜਲੰਧਰ ਵਿੱਚ ਸ਼ਨੀਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫ਼ਤਾਰ ਕਾਰ ਦੇ ਪਰਖੱਚੇ ਉੱਡ ਗਏ। ਕਾਰ ਦੀ ਛੱਤ ਟੁੱਟ ਕੇ ਵੱਖ ਹੋ ਗਈ, ਜਦਕਿ ਨੰਬਰ ਪਲੇਟ ਵੀ ਟੁੱਟ ਕੇ ਦੂਰ ਜਾ ਡਿੱਗੀ। ਹਾਦਸੇ ਤੋਂ ਬਾਅਦ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਹਾਦਸਾ ਸਵੇਰੇ ਕਰੀਬ 6 ਵਜੇ ਮਕਸੂਦਾਂ ਇਲਾਕੇ ਵਿੱਚ ਬਲ ਹਸਪਤਾਲ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਕਾਰ ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਅਤੇ ਜਿਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਦੌਰਾਨ ਸੜਕ ’ਤੇ ਖੜ੍ਹੇ ਇੱਕ ਕੈਂਟਰ ਨਾਲ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੀ ਛੱਤ ਟੁੱਟ ਕੇ ਵੱਖ ਹੋ ਗਈ ਅਤੇ ਨੰਬਰ ਪਲੇਟ ਟੁੱਟ ਕੇ ਸੜਕ ’ਤੇ ਜਾ ਡਿੱਗੀ। ਕਾਰ ਦੀਆਂ ਅਗਲੀਆਂ ਸੀਟਾਂ ਤੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਜਦਕਿ ਤੀਜੇ ਨੌਜਵਾਨ ਦੀ ਲਾਸ਼ ਸੜਕ ’ਤੇ ਡਿੱਗੀ ਹੋਈ ਮਿਲੀ। ਦੱਸਿਆ ਜਾ ਰਿਹਾ ਹੈ ਕਿ ਤੀਜਾ ਨੌਜਵਾਨ ਕਾਰ ਦੀ ਪਿਛਲੀ ਸੀਟ ’ਤੇ ਬੈਠਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਕਾਫ਼ੀ ਮਿਹਨਤ ਤੋਂ ਬਾਅਦ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਹਾਦਸੇ ਤੋਂ ਬਾਅਦ ਕੈਂਟਰ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕੈਂਟਰ ਦੇ ਨੰਬਰ ਦੇ ਆਧਾਰ ’ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਕੈਂਟਰ ਨੂੰ ਸੜਕ ’ਤੇ ਖੜ੍ਹਾ ਕਰਕੇ ਫਰਾਰ ਹੋਏ ਡਰਾਈਵਰ ਦਾ ਪਤਾ ਲਗਾਇਆ ਜਾ ਸਕੇ।
ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
ਜਲੰਧਰ ’ਚ ਤੇਜ਼ ਰਫਤਾਰ ਕਾਰ ਖੜ੍ਹੇ ਕੈਂਟਰ ਨਾਲ ਟਕਰਾਈ, 3 ਨੌਜਵਾਨਾਂ ਦੀ ਮੌਕੇ ’ਤੇ ਮੌਤ
ਜਲੰਧਰ ਵਿੱਚ ਸ਼ਨੀਵਾਰ ਸਵੇੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ।
By :
True Update
,
Harmanjot Singh
•