ਸਿੱਧੂਪੁਰ ਦੇ ਜੇਲ੍ਹ ਭਰੋ ਅੰਦੋਲਨ ਦੌਰਾਨ

ਜੇਲ੍ਹ ’ਚ ਬੰਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ

ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਜੇਲ੍ਹ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

By : True Update , Harpreet Singh
ਜੇਲ੍ਹ ’ਚ ਬੰਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ

ਫਰੀਦਕੋਟ, 1 ਸਤੰਬਰ (ਹਿੰ.ਸ.)  : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜੇਲ੍ਹ ਭਰੋ ਅੰਦੋਲਨ ਦੌਰਾਨ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿੱਚ ਬੰਦ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸੋਮਵਾਰ ਰਾਤ ਅਚਾਨਕ ਸਿਹਤ ਵਿਗੜ ਗਈ।  ਉਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸੂਚਨਾ ਮਿਲਣ ’ਤੇ ਬੀਕੇਯੂ ਸਿੱਧੂਪੁਰ ਦੇ ਆਗੂ ਅਤੇ ਐੱਸਕੇਐੱਮ ਗੈਰ-ਸਿਆਸੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਆਪਣੇ ਸਾਥੀਆਂ ਸਮੇਤ ਹਸਪਤਾਲ ਪਹੁੰਚੇ ਅਤੇ ਕਾਕਾ ਸਿੰਘ ਕੋਟੜਾ ਦਾ ਹਾਲ-ਚਾਲ ਜਾਣਿਆ। ਡੱਲੇਵਾਲ ਨੇ ਦੋਸ਼ ਲਾਇਆ ਕਿ ਕੋਟੜਾ ਦੀ ਸਿਹਤ ਪਿਛਲੇ ਤਿੰਨ ਦਿਨਾਂ ਤੋਂ ਖ਼ਰਾਬ ਸੀ, ਪਰ ਉਨ੍ਹਾਂ ਨੂੰ ਹੁਣ ਹਸਪਤਾਲ ਲਿਆਂਦਾ ਗਿਆ।   ਉਨ੍ਹਾਂ ਕਿਹਾ ਕਿ  ਜੇਲ੍ਹ ਵਿੱਚ ਬੰਦ ਕਰੀਬ ਪੰਜ ਹੋਰ ਕਿਸਾਨਾਂ ਦੀ ਸਿਹਤ ਵੀ ਖ਼ਰਾਬ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਰੇ ਬਿਮਾਰ ਕਿਸਾਨਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਵਾਇਆ ਜਾਵੇ। ਇਸ ਦੌਰਾਨ ਕਾਕਾ ਸਿੰਘ ਕੋਟੜਾ ਨੂੰ ਹੱਥਕੜੀ ਲਗਾਏ ਜਾਣ ’ਤੇ ਵੀ ਡੱਲੇਵਾਲ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕਿਸਾਨ ਆਪਣੀ ਮਰਜ਼ੀ ਨਾਲ ਜੇਲ੍ਹ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਹੱਥਕੜੀ ਲਗਾਉਣ ਦੀ ਕੀ ਲੋੜ ਹੈ। ਡੱਲੇਵਾਲ ਨੇ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਕਿਸਾਨਾਂ ਦੀ ਸਿਹਤ ਅਤੇ ਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ।

 

ਮੁੱਖ ਖ਼ਬਰਾਂ

ਅੰਮ੍ਰਿਤਸਰ ਜੇਲ੍ਹ ਦਾ ਵਿਸਤ੍ਰਿਤ ਨਿਰੀਖਣ ਜਤਿੰਦਰ ਕੌਰ ਵੱਲੋਂ ਕੀਤਾ ਗਿਆ; ਸਿਹਤ, ਸਫਾਈ ਅਤੇ ਕੈਦੀਆਂ ਦੀ ਭਲਾਈ ਦੇ ਮੁੱਦਿਆਂ ਉੱਤੇ ਜ਼ੋਰ

ਅੰਮ੍ਰਿਤਸਰ ਜੇਲ੍ਹ ਦਾ ਵਿਸਤ੍ਰਿਤ ਨਿਰੀਖਣ ਜਤਿੰਦਰ ਕੌਰ ਵੱਲੋਂ ਕੀਤਾ ਗਿਆ; ਸਿਹਤ, ਸਫਾਈ ਅਤੇ ਕੈਦੀਆਂ ਦੀ ਭਲਾਈ ਦੇ ਮੁੱਦਿਆਂ ਉੱਤੇ ਜ਼ੋਰ

ਜਤਿੰਦਰ ਕੌਰ ਵੱਲੋਂ ਕੀਤੇ ਜਾਣ ਵਾਲੇ ਨਿਰੀਖਣ ਵਿੱਚ ਜੇਲ੍ਹ ਦੇ ਸਹੂਲਤਾਂ, ਸਫਾਈ, ਭੋਜਨ, ਸੁਰੱਖਿਆ ਅਤੇ ਕੈਦੀਆਂ ਦੀ ਰਹਿਣ-ਸਹਿਣ ਦੀ ਸਥਿਤੀ ਦੀ ਜਾਂਚ ਕੀਤੀ ਗਈ। ਉਨ੍ਹਾਂ ਨੇ ਕੈਦੀਆਂ ਅਤੇ ਇੰਟਰਨੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸੁਧਾਰਾਂ ਦੀ ਵਿਸ਼ਵਾਸ ਨਾਲ ਮਨੋਨੀਤ ਕੀਤੀ।