ਮਾਨਸਾ ਵਿੱਚ ਮਾਂ ਨੇ ਤਿੰਨ ਬੱਚਿਆਂ ਦੀ ਹੱਤਿਆ ਕਰ ਮਗਰੋਂ ਕੀਤੀ ਖੁਦਕੁਸ਼ੀ
ਮਾਨਸਾ, (ਹਿੰ.ਸ.) ਮਾਨਸਾ ਵਿੱਚ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਦੀ ਹੱਤਿਆ ਕਰਨ ਤੋਂ ਬਾਅਦ ਖੁਦ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਔਰਤ ਨੇ ਪਹਿਲਾਂ ਆਪਣੀਆਂ ਦੋ ਧੀਆਂ ਅਤੇ ਇੱਕ ਪੁੱਤਰ ਨੂੰ ਜ਼ਹਿਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਮਗਰੋਂ ਉਸ ਨੇ ਕਮਰੇ ਵਿੱਚ ਲੱਗੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਮੁਤਾਬਕ ਮਹਿਲਾ ਦੇ ਪਤੀ ਦੀ ਚਾਰ ਸਾਲ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਆਪਣੀ ਸੱਸ ਅਤੇ ਤਿੰਨ ਬੱਚਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਉਹ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀ ਸੀ, ਪਰ ਆਰਥਿਕ ਤੰਗੀ ਲਗਾਤਾਰ ਵਧਦੀ ਜਾ ਰਹੀ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਵੀ ਸੀ। ਮ੍ਰਿਤਕਾਂ ਦੀ ਪਛਾਣ 36 ਸਾਲਾ ਸੰਦੀਪ ਕੌਰ, ਉਸ ਦੀ 13 ਸਾਲਾ ਧੀ ਮੋਟੋ ਕੌਰ, 8 ਸਾਲਾ ਧੀ ਕਾਲੂ ਅਤੇ ਪੁੱਤਰ ਵਿਸ਼ਵਾਸ ਵਜੋਂ ਹੋਈ ਹੈ। ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਰਿਸ਼ਤੇਦਾਰ ਰੋਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਪਰਿਵਾਰ ਦਾ ਇੱਕ ਬੱਚਾ ਘਰ ਦੇ ਬਾਹਰ ਬੈਠਾ ਰੋ ਰਿਹਾ ਸੀ। ਅੰਦਰ ਜਾ ਕੇ ਦੇਖਿਆ ਤਾਂ ਸੰਦੀਪ ਕੌਰ ਫਾਹੇ ਨਾਲ ਲਟਕੀ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲਾਸ਼ ਨੂੰ ਹੇਠਾਂ ਉਤਾਰ ਕੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਾਨਸਾ ਵਿਖੇ ਇੱਕ ਔਰਤ ਨੇ ਆਪਣੀਆਂ ਤਿੰਨ ਬੱਚਿਆਂ ਨੂੰ ਜ਼ਹਿਰ ਦਿੱਤਾ, ਫਿਰ ਖੁਦਕੁਸ਼ੀ ਕੀਤੀ
ਮਾਨਸਾ ਵਿਖੇ ਇੱਕ ਔਰਤ ਨੇ ਆਪਣੀਆਂ ਤਿੰਨ ਬੱਚਿਆਂ ਨੂੰ ਕਤਲ ਕਰਨ ਲਈ ਦੋਸੀਆਂ ਦੀ ਜ਼ਹਿਰ ਵਰਤ ਕੇ ਅਤੇ ਫਿਰ ਆਪਣੀ ਮੌਤ ਲਈ ਖੁਦਕੁਸੀ ਕੀਤੀ। ਪਤਨੀ ਦੇ ਚਾਰ ਸਾਲ ਪਹਿਲਾਂ ਹਿਮਾਇਤ ਸਿੰਘ ਦੀ ਮੌਤ ਹੋ ਗਈ ਸੀ। ਪਰਿਵਾਰ ਨੂੰ ਆਰਥਿਕ ਤੰਗੀ ਦਾ ਮੁੱਦਾ ਮਿਲ ਰਿਹਾ ਹੈ ਅਤੇ ਉਹ ਮਾਨਸਿਕ ਤਣਾਅ ਵਿੱਚ ਵੀ ਹੈ।
ਮੁੱਖ ਖ਼ਬਰਾਂ
ਬੈਂਗਲੁਰੂ-ਚੇਨਈ ਐਕਸਪ੍ਰੈਸਵੇਅ 'ਤੇ ਭਿਆਨਕ ਸੜਕ ਹਾਦਸਾ
ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਚਾਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ
ਅਮਰੀਕਾ ’ਚ ਕਪੂਰਥਲਾ ਦੇ 28 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਪਿਤਾ ਪਿਆਰਾ ਲਾਲ ਨੇ ਕਰੀਬ 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਪੁੱਤਰ ਨੂੰ ਭੇਜਿਆ ਸੀ ਵਿਦੇਸ਼
ਫਿਲੌਰ ਰੋਡ 'ਤੇ ਓਵਰਲੋਡ ਟਰੱਕ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਭੈਣ ਗੰਭੀਰ ਜ਼ਖ਼ਮੀ
ਫਿਲੌਰ ਰੋਡ 'ਤੇ ਇੱਕ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ 21 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਉਸ ਦੀ ਭੈਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।
ਯੂਪੀ ਦੇ ਮੁਜ਼ੱਫਰਨਗਰ ਵਿੱਚ ਘਰ ਢਹਿ ਜਾਣ ਕਾਰਨ ਪਿਤਾ ਅਤੇ ਚਾਰ ਬੱਚਿਆਂ ਦੀ ਮੌਤ
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਸ਼ਹਿਰ ਵਿੱਚ ਬੀਤੀ ਰਾਤ ਨੂੰ ਭਾਰੀ ਮੀਂਹ ਦੌਰਾਨ ਇੱਕ ਘਰ ਢਹਿ ਗਿਆ। ਉਸਦੇ ਮਲਬੇ ਹੇਠ ਦੱਬਣ ਕਾਰਨ ਪਰਿਵਾਰ ਦੇ ਮੁਖੀ ਅਤੇ ਉਸਦੇ ਚਾਰ ਬੱਚਿਆਂ ਦੀ ਮੌਤ ਹੋ ਗਈ ਤੇ ਦੋ ਬੱਚੀਆਂ ਜ਼ਖਮੀ ਹੋ ਗਈਆਂ ।