ਬਰਨਾਲਾ, 03 ਸਤੰਬਰ (ਹਿੰ.ਸ.) : ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਹਲਕਾ ਭਦੌੜ ਦੇ ਪਿੰਡ ਨਾਨਕਪੁਰਾ ਪਿੰਡੀ ਧੌਲਾ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਨਵੀਂ ਤਿਆਰ ਕੀਤੀ ਗਈ ‘ਮਾਡਰਨ ਸੱਥ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਨੂੰ ਬਿਹਤਰ ਅਤੇ ਆਧੁਨਿਕ ਸਹੂਲਤਾਂ ਨਾਲ ਵਿਕਸਤ ਕਰਨ ਦਾ ਮਕਸਦ ਲੋਕਾਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ‘ਮਾਡਰਨ ਸੱਥ’ ਪਿੰਡ ਵਾਸੀਆਂ ਲਈ ਆਪਸੀ ਵਿਚਾਰ-ਵਟਾਂਦਰੇ, ਸਮਾਜਿਕ ਗਤੀਵਿਧੀਆਂ ਅਤੇ ਸਾਂਝੇ ਪ੍ਰੋਗਰਾਮਾਂ ਲਈ ਲਾਹੇਵੰਦ ਸਥਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਹਲਕਾ ਭਦੌੜ ਨੂੰ 3 ਪੜਾਵਾਂ ਵਿਚ 10 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸੇ ਸਕੀਮ ਤਹਿਤ ‘ਮਾਡਰਨ ਸੱਥ’ ਦੀ ਉਸਾਰੀ ਲਈ ਕਰੀਬ 5 ਲੱਖ ਰੁਪਏ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਪਿੰਡ ਦੇ ਪਤਵੰਤੇ, ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਭਦੌੜ ਦੇ ਪਿੰਡ ਨਾਨਕਪੁਰਾ ਪਿੰਡੀ ਧੌਲਾ 'ਚ ‘ਮਾਡਰਨ ਸੱਥ’ ਦਾ ਉਦਘਾਟਨ
ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਭਾ ਸਿੰਘ ਉੱਗੋਕੇ
ਮੁੱਖ ਖ਼ਬਰਾਂ
ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ
ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ
ਸਪੀਕਰ ਕੁਲਤਾਰ ਸਿੰਘ ਨੇ ਸੜਕ ਪ੍ਰਜੈਕਟਾਂ ਦੇ ਨੀਂਹ ਪੱਥਰ ਰੱਖੇ: ਖੂਹੀ ਵਾਲਾ ਡੇਰਾ ਅਤੇ ਪਿੰਡ ਵਾਂਦਰਾ
ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ
ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਮਿਲੀ ਹੋਰ ਰਫ਼ਤਾਰ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਸੀਹਪੁਰ, ਰਾਣੀਮਾਜਰਾ, ਬੜਾਨਾ ਅਤੇ ਬਰਟਾਨਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
470 ਕਰੋੜ ਦੀ ਲਾਗਤ ਨਾਲ ਲੱਗਣਗੀਆਂ 3 ਲੱਖ ਲਾਈਟਾਂ : ਅਮਨ ਅਰੋੜਾ
ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲ.ਈ.ਡੀ. ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ।
ਫਾਜ਼ਿਲਕਾ ਵਿਧਾਇਕ ਨੇ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਕੀਤਾ ਕੰਮ ਸ਼ੁਰੂ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਮੁਹਾਰ ਖੀਵਾ ਤੱਕ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ।