ਪਟਿਆਲਾ ਵਿੱਚ ਤੀਰਥ ਯਾਤਰਾ ਦੀ ਸ਼ੁਰੂਆਤ

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪਟਿਆਲਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

By : True Update , Harmanjot Singh

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪਟਿਆਲਾ, (ਹਿੰ.ਸ.)  ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ,ਕੋਂਸਲਰ ਗੁਰਜੀਤ ਸਿੰਘ ਸਾਹਨੀ, ਸੂਬਾ ਜਨਰਲ ਸਕੱਤਰ ਮੋਨਿਕਾ ਸ਼ਰਮਾ, ਬਲਾਕ ਪ੍ਰਧਾਨ ਰਾਜਿੰਦਰ ਮੋਹਨ ਹਾਜਰ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਸੋਦੀਆ ਅਤੇ ਅਜੀਤਪਾਲ ਸਿੰਘ ਕੋਹਲੀ ਐਮ ਐਲ ਏ ਪਟਿਆਲਾ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕੇ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਐਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਗਿਆ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਖ਼ਬਰਾਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਮੁਫ਼ਤ ਤੇ ਸੁਰੱਖਿਅਤ ਤੀਰਥ ਯਾਤਰਾ ਦੀ ਸਹੂਲਤ : ਸੰਧਵਾਂ

ਭਸਮ ਆਰਤੀ ਦੌਰਾਨ ਰਾਜਾ ਦੇ ਰੂਪ ’ਚ ਸਜੇ ਬਾਬਾ ਮਹਾਕਾਲ

ਭਸਮ ਆਰਤੀ ਦੌਰਾਨ ਰਾਜਾ ਦੇ ਰੂਪ ’ਚ ਸਜੇ ਬਾਬਾ ਮਹਾਕਾਲ

ਭਸਮ ਭੇਟ ਕਰਨ ਤੋਂ ਬਾਅਦ ਭਗਵਾਨ ਮਹਾਕਾਲ ਦਿੰਦੇ ਹਨ ਆਪਣੇ ਨਿਰਾਕਾਰ ਰੂਪ ਵਿੱਚ ਦਰਸ਼ਨ

ਪਟਿਆਲਾ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ

ਪਟਿਆਲਾ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ

ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ

70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਜਿਮਨਾਸਟਿਕਸ ਮੁਕਾਬਲੇ ਕਰਵਾਏ

70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਜਿਮਨਾਸਟਿਕਸ ਮੁਕਾਬਲੇ ਕਰਵਾਏ

ਇਸ ਮੌਕੇ ਡਾ. ਦਲਜੀਤ ਸਿੰਘ ਨੇ ਪੋਲੋ ਗਰਾਊਂਡ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ

ਪਟਿਆਲਾ ਦੇ ਪਿੰਡਾਂ ’ਚ ਦਿਖਾਈ ਸ਼੍ਰੀ  ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ ਦੇ ਪਿੰਡਾਂ ’ਚ ਦਿਖਾਈ ਸ਼੍ਰੀ  ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ ਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਵਿਚਾਰਾਂ ਤੋਂ ਜਾਣੂ ਹੋ ਸਕੇ