ਪਟਿਆਲਾ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਰਵਾਨਾ

ਪਟਿਆਲਾ ਦੇ ਵਿਧਾਇਕ ਅਜੀਤਪਾਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕੀਤੀ

ਪਟਿਆਲਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ। ਇਸ ਯਾਤਰਾ ਤਿੰਨ ਦਿਨਾਂ ਲਈ ਹੈ , ਜਿਥੇ ਕਿ ਵਧੀਆ ਹੋਟਲ ਵਿੱਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ।

By : True Update , Harpreet Singh
ਪਟਿਆਲਾ ਦੇ ਵਿਧਾਇਕ ਅਜੀਤਪਾਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕੀਤੀ

ਪਟਿਆਲਾ, (ਹਿੰ.ਸ.) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਸ਼ਹਿਰ ਦੇ ਧੋਬੀ ਘਾਟ ਤੋਂ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰ ਪਾਲ ਸਿੰਘ ਵਿੰਟੀ, ਜਸਬੀਰ ਸਿੰਘ ਬਿੱਟੂ, ਵਾਰਡ ਨੰਬਰ 51 ਦੇ ਐੱਮ.ਸੀ. ਕਿਰਨ ਅਹੁਜਾ ਅਤੇ ਵਾਰਡ ਨੰਬਰ 46 ਦੇ ਐੱਮ.ਸੀ. ਜਗਤਾਰ ਸਿੰਘ ਤਾਰੀ ਹਾਜ਼ਰ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਜੀਤਪਾਲ ਸਿੰਘ ਕੋਹਲੀ ਐਮ.ਐਲ.ਏ. ਪਟਿਆਲਾ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲ੍ਹਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

ਮੁੱਖ ਖ਼ਬਰਾਂ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ  ਗੁਰੂ  ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ  ਸਥਾਪਨਾ

ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ

ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ

180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ, 5.09 ਲੱਖ ਬਾਰਦਾਨੇ ਦੀ ਲੋੜ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ ਦਾ ਅੰਮ੍ਰਿਤਸਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ ਦਾ ਅੰਮ੍ਰਿਤਸਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ : ਪਲਵੀ ਮਿਸ਼ਰਾ

 ਮੋਹਾਲੀ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 ਮੋਹਾਲੀ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘ

 ਮੰਤਰੀਆਂ  ਚੀਮਾ ਅਤੇ  ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਮੰਤਰੀਆਂ ਚੀਮਾ ਅਤੇ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀ ਚੀਮਾ ਅਤੇ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਦਾ ਕੀਤਾ ਸਨਮਾਨ