ਪਟਿਆਲਾ, 14 ਅਗਸਤ (ਹਿੰ.ਸ.) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ’ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਅਤੇ ਊਰਜਾ ਬੱਚਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਪੀਐਸਪੀਸੀਐਲ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੀ ਵਰਤੋਂ ਕਰਨ ਦੇ ਵੱਖ-ਵੱਖ ਤਰੀਕਿਆਂ ਅਤੇ ਊਰਜਾ ਬੱਚਤ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਊਰਜਾ ਸੰਜਮਤਾ ਵਿਸ਼ੇ ’ਤੇ ਪੇਪਰ ਵੀ ਪੜ੍ਹੇ ਅਤੇ ਊਰਜਾ ਬੱਚਤ ਨਾਲ ਸਬੰਧਤ ਪੇਂਟਿੰਗਾਂ ਰਾਹੀਂ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਪੀਐਸਪੀਸੀਐਲ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਵੱਧ ਤੋਂ ਵੱਧ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੀਐਸਪੀਸੀਐਲ ਦੀ ਡੀਐਸਐਮ ਟੀਮ ਵੱਲੋਂ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਕਾਪੀਆਂ ਅਤੇ ਪੈਨ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਪੀਐਸਪੀਸੀਐਲ ਦੀ ਟੀਮ ਨੇ ਸਕੂਲ ਪ੍ਰਬੰਧਕਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪੀਐਸਪੀਸੀਐਲ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਵੱਧ ਤੋਂ ਵੱਧ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਓਪਲ, ਵਾਈਸ ਪ੍ਰਿੰਸੀਪਲ ਸ਼੍ਰੀ ਰਾਮ ਲਾਲ ਗੋਇਲ ਅਤੇ ਸਮੂਹ ਅਧਿਆਪਕ ਵੀ ਮੌਜੂਦ ਰਹੇ।
ਪੀਐਸਪੀਸੀਐਲ ਵੱਲੋਂ ਕਰਵਾਇਆ ਗਿਆ ਜਾਗਰੂਕਤਾ ਸਮਾਗਮ
ਪਟਿਆਲਾ 'ਚ ਸਰਕਾਰੀ ਸਕੂਲ 'ਚ ਬਿਜਲੀ ਬੱਚਤ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ
ਪੀਐਸਪੀਸੀਐਲ ਨੇ ਸਰਕਾਰੀ ਸਕੂਲਾਂ ਵਿੱਚ ਪਟਿਆਲਾ ਵਿਖੇ ਬਿਜਲੀ ਦੀ ਸੰਜਮ ਨਾਲ ਵਰਤੋਂ ਅਤੇ ਊਰਜਾ ਬਚਾਉਣ ਦੇ ਤਰੀਕੇ ਸਿਖਲਾਈ ਦਿੱਤੀ ਗਈ।
By :
True Update
,
Harpreet Singh
•