ਖੰਨਾ, 29 ਅਗਸਤ (ਰਾਜਵਿੰਦਰ ਰਾਜੂ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ 29 ਅਗਸਤ ਤੋਂ 7 ਸਤੰਬਰ ਤੱਕ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦਫਤਰ ਨਗਰ ਕੌਂਸਲ ਖੰਨਾ ਤੋਂ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੰਤਰੀ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਅਤੇ ਸੁੰਦਰ ਸ਼ਹਿਰਾਂ ਵਿੱਚ ਤਬਦੀਲ ਕਰਨ ਲਈ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫਾਈ ਦਾ ਮਾਡਲ ਬਣਾਉਣਾ ਹੈ, ਤਾਂ ਜੋ ਲੋਕਾਂ ਨੂੰ ਸਾਫ-ਸੁਥਰਾ ਅਤੇ ਤੰਦਰੁਸਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਅਧੀਨ ਆਉਂਦੇ ਇਲਾਕਿਆਂ ਦੀ ਸਾਫ-ਸਫਾਈ ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਵਿੱਚ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧੀਨ ਪੈਂਦੇ ਸਾਰੇ ਇਲਾਕਿਆਂ ਦੀ ਸਾਫ-ਸਫ਼ਾਈ ਦਾ ਕੰਮ ਮੁੱਖ ਤੌਰ 'ਤੇ ਦੇਖਿਆ ਜਾ ਰਿਹਾ ਹੈ। ਸੋ ਇਸ ਕੰਮ ਨੂੰ ਮੱਦੇ ਨਜ਼ਰ ਰੱਖਦੇ ਹੋਏ ਇਸ ਮੁਹਿੰਮ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਸ਼ੁਰੂ ਕੀਤੀ ਗਈ ਹੈ। ਇਹ ਸਫਾਈ ਅਭਿਆਨ ਕੁੱਲ 10 ਦਿਨ ਚਲਾਇਆ ਜਾਵੇਗਾ। ਇਸ ਦੌਰਾਨ ਕੂੜਾ ਕਰਕਟ ਸੁੱਟਣ ਵਾਲੇ ਸਥਾਨਾਂ ਦਾ ਮੁੱਖ ਤੌਰ 'ਤੇ ਨਿਰੀਖਣ ਕੀਤਾ ਜਾਵੇਗਾ। ਇਸ ਸਫਾਈ ਅਭਿਆਨ ਤੋਂ ਬਾਅਦ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹਨਾਂ ਸਥਾਨਾਂ 'ਤੇ ਦੁਬਾਰਾ ਕੂੜਾ ਕਰਕਟ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਪੂਰਾ ਪ੍ਰਸ਼ਾਸਨ ਇਨ੍ਹਾਂ 10 ਦਿਨਾਂ ਦੌਰਾਨ ਸਫ਼ਾਈ ਕਾਰਜਾਂ ਦੀ ਬਾਰੀਕੀ ਨਾਲ ਨਿਗਰਾਨੀ ਕਰੇਗਾ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਅਮਿਤ ਬੈਂਬੀ ਨੇ ਖੰਨਾ ਸ਼ਹਿਰ ਦੀ ਸਫਾਈ ਵਿਵਸਥਾ ਦੀ ਨਿੱਜੀ ਤੌਰ 'ਤੇ ਨਿਗਰਾਨੀ ਦੀ ਜ਼ਿੰਮੇਵਾਰੀ ਸੰਭਾਲੀ ਹੈ। ਇਸ ਤੋਂ ਬਾਅਦ ਖੰਨਾ ਸ਼ਹਿਰ ਦੀ ਸੁੰਦਰਤਾ ਵਿੱਚ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਇਸ ਮੁਹਿੰਮ ਦਾ ਕੇਂਦਰੀ ਹਿੱਸਾ ਹਨ ਅਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮਸ਼ੀਨਾਂ ਰਾਹੀਂ ਭਾਰੀ ਕੰਮ ਕਰਵਾਇਆ ਜਾਵੇਗਾ, ਜਦਕਿ ਸਫਾਈ ਕਰਮਚਾਰੀ ਬਾਰੀਕੀ ਵਾਲੇ ਕੰਮ ਨੂੰ ਅੰਜਾਮ ਦੇਣਗੇ। ਇਸ ਨਾਲ ਨਾ ਸਿਰਫ ਕੰਮ ਦੀ ਗਤੀ ਨੂੰ ਤੇਜ਼ ਨਹੀਂ ਕਰੇਗੀ, ਸਗੋਂ ਕਰਮਚਾਰੀਆਂ ਦੀ ਮਿਹਨਤ ਵੀ ਘਟਾਏਗੀ ਅਤੇ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰੇਗੀ। ਮੰਤਰੀ ਸੌਂਦ ਨੇ ਕਿਹਾ ਕੀ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਖੰਨਾ ਸ਼ਹਿਰ ਦੇ ਚੌਂਕਾਂ ਵਿੱਚ ਕੂੜੇ ਦੇ ਢੇਰ ਲੱਗੇ ਹੁੰਦੇ ਸਨ। ਸਾਡੀ ਸਰਕਾਰ ਸਾਲ 2022 ਵਿੱਚ ਬਣਨ ਤੋਂ ਬਾਅਦ ਉਨ੍ਹਾਂ ਨੇ ਖੰਨਾ ਸ਼ਹਿਰ ਦੇ ਚੌਂਕਾਂ ਵਿੱਚੋਂ ਇਹਨਾਂ ਕੂੜੇ ਦੇ ਢੇਰਾਂ ਨੂੰ ਚੁਕਵਾ ਕੇ ਸਾਫ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਦੀ ਸਾਫ ਸਫ਼ਾਈ ਦਾ ਕੰਮ ਪਹਿਲਾਂ ਹੀ ਸ਼ੁਰੂ ਕਰਵਾ ਦਿੱਤਾ ਸੀ ਅਤੇ ਹੁਣ ਸ਼ਹਿਰ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਅਮਿਤ ਬੈਂਬੀ, ਉਪ ਮੰਡਲ ਮਜਿਸਟਰੇਟ ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਕਾਰਜ ਸਾਧਕ ਅਫਸਰ ਸ੍ਰੀ ਚਰਨਜੀਤ ਸਿੰਘ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਠਕ, ਨਗਰ ਕੌਂਸਲ ਖੰਨਾ ਦੇ ਕੌਂਸਲਰ, ਆਗੂ ਅਤੇ ਸ਼ਹਿਰ ਨਿਵਾਸੀ ਹਾਜ਼ਰ ਸਨ।
ਖੰਨਾ ਤੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ
ਪੰਜਾਬ ਦੇ ਸ਼ਹਿਰਾਂ ਨੂੰ ਸਫ਼ਾਈ ਦੇ ਮਾਡਲ ਵਜੋਂ ਵਿਕਸਤ ਕਰਨਾ ਸਰਕਾਰ ਦਾ ਟੀਚਾ: ਕੈਬਨਿਟ ਮੰਤਰੀ ਸੌਂਦ
ਮੁੱਖ ਖ਼ਬਰਾਂ
ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ
ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ
ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ
ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ
ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ
ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ ਸਥਾਪਨਾ
‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ
ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ