ਅੰਮ੍ਰਿਤਸਰ, (ਹਿੰ.ਸ.) ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਉਹਨਾਂ ਦੀ ਟੀਮ ਦੇ ਵੱਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੀਆਂ ਰਸਮਾਂ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਗਿੱਧਾ, ਬੋਲੀਆਂ, ਝੂਲੇ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਰੰਗਤ ਬਖ਼ਸ਼ੀ। ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸ਼ਿਰਕਤ ਕਰਕੇ ਤੀਆਂ ਦੇ ਤਿਉਹਾਰ ਨੂੰ ਯਾਦਗਾਰ ਬਣਾਇਆ। ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਸਮੂਹ ਭੈਣਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਦੇ ਹਨ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਅਜਿਹੇ ਸਮਾਗਮਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ।
ਅੰਮ੍ਰਿਤਸਰ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ
'ਆਪ' ਨੇ ਅੰਮ੍ਰਿਤਸਰ 'ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਵਿਖੇ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਉਹਨਾਂ ਦੀ ਟੀਮ ਦੇ ਵੱਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ।
By :
True Update
,
Harpreet Singh
•
ਟੈਗਸ:
Punjabi cultural festival
Amritsar Diwali celebration
Dr. Jaspal Singh Sandhu
women participation
traditional attire
Punjab’s cultural heritage
ਮੁੱਖ ਖ਼ਬਰਾਂ
ਤੀਆਂ ਦੇ ਤਿਉਹਾਰ ਮੌਕੇ ਪਟਿਆਲਾ ਦਿਹਾਤੀ ਵਿੱਚ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ
ਮਹਿਲਾਵਾਂ ਨੇ ਰਵਾਇਤੀ ਗੀਤਾਂ, ਗਿੱਧੇ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਤੀਆਂ ਦੇ ਤਿਉਹਾਰ ਦਾ ਆਨੰਦ ਮਾਣਿਆ