ਡੇਂਗੂ ਤੋਂ ਬਚਾਅ ਦੇ ਉਪਾਵਾਂ ਬਾਰੇ ਦਿੱਤੀ ਜਾਣਕਾਰੀ

ਡੇਂਗੂ ਦੀ ਰੋਕਥਾਮ ਲਈ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਜਾਗਰੂਕਤਾ ਮੁਹਿੰਮ

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ

By : True Update , Harmanjot Singh
ਡੇਂਗੂ ਦੀ ਰੋਕਥਾਮ ਲਈ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 04 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਐਂਟੀ ਲਾਰਵਾ ਗਤੀਵਿਧੀਆਂ ਦੇ ਨਾਲ ਸਪਰੇਅ ਅਤੇ ਫੌਗਿੰਗ ਵੀ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਗਤੀਵਿਧੀ ਦੌਰਾਨ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤੀ ਮੌਸਮ ਵਿੱਚ ਕਈ ਥਾਵਾਂ ’ਤੇ ਪਾਣੀ ਇਕੱਠਾ ਹੋ ਜਾਂਦਾ ਹੈ। ਜੇਕਰ ਇਹ ਪਾਣੀ ਲੰਮੇ ਸਮੇਂ ਤੱਕ ਖੜ੍ਹਾ ਰਹੇ ਤਾਂ ਇਸ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਵਾਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਪਰ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਡਾ. ਵਿੱਜ ਨੇ ਲੋਕਾਂ ਨੂੰ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਹਰ ਸ਼ੁੱਕਰਵਾਰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀਆਂ ਥਾਵਾਂ ਦੀ ਜਾਂਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਛੱਤਾਂ ’ਤੇ ਪਏ ਨਿਕੰਮੇ ਸਮਾਨ, ਪੁਰਾਣੇ ਟਾਇਰਾਂ, ਡੱਬਿਆਂ ਅਤੇ ਹੋਰ ਬਰਤਨਾਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਰੋਕਣਾ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਲੋਕਾਂ ਨੂੰ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਲੋੜ ਅਨੁਸਾਰ ਮੱਛਰ ਭਜਾਉਣ ਵਾਲੀ ਕਰੀਮ ਜਾਂ ਰਿਪੈਲੈਂਟ ਵਰਤਣ ਦੀ ਸਲਾਹ ਵੀ ਦਿੱਤੀ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ, ਜੋ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਸ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ ਅਤੇ ਉਲਟੀਆਂ ਆਦਿ ਸ਼ਾਮਲ ਹਨ। ਗੰਭੀਰ ਹਾਲਤ ਵਿੱਚ ਨੱਕ, ਮੂੰਹ ਜਾਂ ਮਸੂੜਿਆਂ ਵਿੱਚੋਂ ਖੂਨ ਵੀ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਦਿਖਾਈ ਦੇਣ ’ਤੇ ਆਪਣੇ ਪੱਧਰ ’ਤੇ ਦਵਾਈ ਲੈਣ ਦੀ ਬਜਾਏ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਐੱਮਈਆਈਓ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਸਹਾਇਕ ਮਲੇਰੀਆ ਅਫ਼ਸਰ ਬਲਜੀਤ ਸਿੰਘ, ਪ੍ਰਿਤਪਾਲ ਸਿੰਘ, ਦਲਬੀਰ ਸਿੰਘ, ਜਸਪਾਲ ਸਿੰਘ, ਐੱਸਆਈ ਸੁਖਦੇਵ ਸਿੰਘ, ਹਰਵਿੰਦਰ ਸਿੰਘ, ਆਈਸੀ ਹਰਮੀਤ ਸਿੰਘ, ਮਲਟੀਪਰਪਜ ਹੈਲਥ ਵਰਕਰ ਕੁਲਦੀਪ ਸਿੰਘ, ਰਣਜੋਧ ਸਿੰਘ, ਬਿਕਰਮਜੀਤ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ ਅਤੇ ਦਿਲਜੀਤ ਸਿੰਘ ਤੋਂ ਇਲਾਵਾ ਫੀਲਡ ਵਰਕਰ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।

ਮੁੱਖ ਖ਼ਬਰਾਂ

ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਆਉਣ ਵਾਲੇ ਡੇਂਗੂ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਲਈ ਜ਼ਿਲ੍ਹਾਂ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡੇਂਗੂ ਸਬੰਧੀ ਜਾਗਰੂਕਤਾ ਬੈਨਰ ਵੀ ਜਾਰੀ ਕੀਤਾ ਗਿਆ।

ਸਮਰਾਲਾ ਸਿਵਲ ਹਸਪਤਾਲ 'ਚ ਮ੍ਰਿਤਕ ਦੀ ਦੇਹ ਖੁੱਲ੍ਹੇ ਵਿੱਚ ਰੱਖਣ ਦੇ ਮਾਮਲੇ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਸਮਰਾਲਾ ਸਿਵਲ ਹਸਪਤਾਲ 'ਚ ਮ੍ਰਿਤਕ ਦੀ ਦੇਹ ਖੁੱਲ੍ਹੇ ਵਿੱਚ ਰੱਖਣ ਦੇ ਮਾਮਲੇ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਮਨੁੱਖੀ ਅਧਿਕਾਰ ਕਮਿਸ਼ਨ ਨੇ ਲੁਧਿਆਣਾ ਦੇ ਸਮਰਾਲਾ ਸਿਵਲ ਹਸਪਤਾਲ ਨੂੰ ਗੰਭੀਰ ਨੋਟਿਸ ਦਿੱਤਾ ਕਿ ਮ੍ਰਿਤਕ ਦੇਹ ਖੁੱਲ੍ਹੇ ਵਿੱਚ ਰੱਖਣ ਦੇ ਮਾਮਲੇ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ।

ਅਬੋਹਰ ਵਿੱਚ ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਦੀ ਸਾਂਝੀ ਮੁਹਿੰਮ ਤੇਜ਼

ਅਬੋਹਰ ਵਿੱਚ ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਦੀ ਸਾਂਝੀ ਮੁਹਿੰਮ ਤੇਜ਼

ਡੇਂਗੂ ਦੇ ਵੱਧ ਰਹੇ ਖਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ 'ਤੇ ਡੇਂਗੂ ਰੋਕਥਾਮ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।

ਤਾਮਿਲਨਾਡੂ ਵਿੱਚ ਡੇਂਗੂ ਦੇ 9,000 ਮਾਮਲੇ, ਸਿਹਤ ਮੰਤਰੀ ਨੇ ਕੀਤੀ ਪਾਣੀ ਭਰਨ ਤੋਂ ਰੋਕਣ ਦੀ ਅਪੀਲ

ਤਾਮਿਲਨਾਡੂ ਵਿੱਚ ਡੇਂਗੂ ਦੇ 9,000 ਮਾਮਲੇ, ਸਿਹਤ ਮੰਤਰੀ ਨੇ ਕੀਤੀ ਪਾਣੀ ਭਰਨ ਤੋਂ ਰੋਕਣ ਦੀ ਅਪੀਲ

ਤਾਮਿਲਨਾਡੂ ਸਰਕਾਰ ਡੇਂਗੂ ਦੀ ਲਾਗ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੁਚੇਤ ਹੋ ਗਈ ਹੈ। ਰਾਜ ਵਿੱਚ ਡੇਂਗੂ ਦੇ ਲਗਭਗ 9,000 ਮਾਮਲੇ ਸਾਹਮਣੇ ਆਏ ਹਨ।