ਪੰਜਾਬ ਸਰਕਾਰ ਨਸ਼ਿਆਂ ਖਿਲਾਫ ਲੜ ਰਹੀ ਹੈ ਜੋਰਦਾਰ ਲੜਾਈ : 'ਆਪ' ਆਗੂ
ਹੁਸ਼ਿਆਰਪੁਰ, (ਹਿੰ.ਸ.) ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਡਾ. ਮੁਕੇਸ਼ ਕਾਂਡਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ, ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ, ਚੇਅਰਪਰਸਨ ਕਰਮਜੀਤ ਕੌਰ, ਸਰਪੰਚ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਾ. ਮੁਕੇਸ਼ ਕਾਂਡਾ ਅਤੇ ਗੁਰਵਿੰਦਰ ਪਾਬਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰੀ ਆਜ਼ਾਦੀ ਦਿੱਤੀ ਗਈ ਹੈ। ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਅਤੇ ਨਸ਼ਿਆਂ ਦੇ ਖ਼ਾਤਮੇ ਦੀ ਲੜਾਈ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਬਲਾਕ ਕੋਆਰਡੀਨੇਟਰ ਰਜਵੰਤ ਕੌਰ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹਲਕਾ ਸ਼ਾਮਚੁਰਾਸੀ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਬਲਾਕ ਅਤੇ ਪਿੰਡ ਵਿੱਚ ਟੀਮਾਂ ਦਾ ਗਠਨ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਨਸ਼ਾ ਮੁਕਤੀ ਸਬੰਧੀ ਪ੍ਰੋਗਰਾਮਾਂ ਨਾਲ ਜੋੜਿਆ ਗਿਆ ਹੈ। ਰਜਵੰਤ ਕੌਰ ਧਾਮੀ ਨੇ ਕਿਹਾ ਕਿ ਮਹਿਲਾਵਾਂ ਸਮਾਜ ਵਿੱਚ ਬਦਲਾਅ ਲਿਆਉਣ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਆਪ ਆਗੂਆਂ ਨੇ ਮੀਟਿੰਗ ਵਿੱਚ ਪੁੱਜੇ ਸਾਰੇ ਪੰਚਾਂ ਸਰਪੰਚਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਕੋਆਰਡੀਨੇਟਰ ਮੀਨਾ ਰਾਣੀ, ਜੈਵੰਤੀ ਇੰਚਾਰਜ ਵੂਮੈਨ ਵਿੰਗ, ਮਨਜਿੰਦਰ ਰਿੰਕੂ, ਬਿਕਰਮ ਰੀਹਲ ਆਦਿ ਵੀ ਮੌਜੂਦ ਸਨ।
ਪੰਜਾਬ ਸਰਕਾਰ ਨਸ਼ਿਆਂ ਤੋਂ ਲੜਨ ਲਈ ਯੋਜਨਾਬੱਧ ਮੁਹਿੰਮਾਂ ਵਿੱਚ ਵਧੇਗੀ ਸਖਤ ਕਾਰਵਾਈ
ਪੰਜਾਬ ਸਰਕਾਰ ਨਸ਼ਿਆਂ ਦੀ ਮੁਹਿੰਮ ਚਲਾ ਰਹੀ ਹੈ। ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਮੀਟਿੰਗ ਵਿੱਚ ਪੰਜਾਬੀ ਸਰਕਾਰ ਦੇ ਅਗਵਾਈ ਹੇਠ ਨਸ਼ਿਆਂ ਦੇ ਖਿਲਾਫ ਲੜਨ ਲਈ ਗਠਿਤ ਕਾਰਵਾਈਆਂ ਬਾਰੇ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਰਹੀ ਹੈ। ਕੋਆਰਡੀਨੇਟਰਾਂ ਨੇ ਹਲਕਾ ਪੱਧਰ ਤੇ ਨਸ਼ਾ ਮੁਕਤੀ ਲਈ ਲੋਕਾਂ ਨੂੰ ਸਹਿਯੋਗ ਵਿੱਚ ਲਿਆਇਆ। ਮਹਿਲਾਵਾਂ ਅਤੇ ਪੰਜਾਬੀ ਸਰਕਾਰ ਦੇ ਵਿਕਾਸ ਕੰਮਾਂ ਦੀ ਮਹੱਤਤਾ ਵੀ ਜ਼ੋਰਦਾਰ ਤੌਰ ਤੇ ਉੱਦਤ ਕੀਤੀ ਗਈ।
ਮੁੱਖ ਖ਼ਬਰਾਂ
ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ
ਨਸ਼ਿਆਂ ਵਿਰੁੱਧ ਮੁਹਿੰਮ ਅੰਤਿਮ ਪੜਾਅ ’ਚ ਜ਼ਮੀਨੀ ਪੱਧਰ ’ਤੇ ਕਾਰਵਾਈ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ
‘ਸੇਫ ਪੰਜਾਬ ਐਪ’ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ 19,310 ਐੱਫਆਈਆਰ ਦਰਜ , 25,138 ਕਥਿਤ ਨਸ਼ਾ ਤਸਕਰ ਗ੍ਰਿਫਤਾਰ
ਐਸ.ਐਸ. ਪੀ ਖੰਨਾ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡਾ. ਆਹਲੂਵਾਲੀਆ