ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਹਿੰ.ਸ.) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦਕਿ ਵਿਰੋਧੀ ਪਾਰਟੀਆਂ ਸੱਤਾ ਦੀ ਸਿਆਸਤ ਵਿੱਚ ਉਲਝੀਆਂ ਹੋਈਆਂ ਹਨ। ਉਹ ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਦੌਰਾਨ ਲੋਕ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਨਹਿਰੀ ਸਿੰਜਾਈ ਅਧੀਨ ਰਕਬਾ ਵਧ ਕੇ 80 ਫ਼ੀਸਦੀ ਹੋ ਗਿਆ ਹੈ ਜਦਕਿ ਪਹਿਲਾਂ ਇਹ 22 ਫ਼ੀਸਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 100 ਫ਼ੀਸਦੀ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14 ਹਜ਼ਾਰ ਕਿਲੋਮੀਟਰ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ ਹੈ। ਉਨ੍ਹਾਂ ਮੁਤਾਬਕ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਸਿੱਖਿਆ ਨੂੰ ਪੰਜਾਬ ਦੇ ਵਿਕਾਸ ਦੀ ਬੁਨਿਆਦ ਦੱਸਦਿਆਂ ਸਿੱਖਿਆ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਸੂਬੇ ਦੇ ਮੁੱਦਿਆਂ ਦੀ ਬਜਾਏ ਸੱਤਾ ਦੀ ਸਿਆਸਤ ਕਰਨ ਦੇ ਦੋਸ਼ ਲਾਏ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਸਿਆਸੀ ਤਾਲਮੇਲ ’ਤੇ ਵੀ ਸਵਾਲ ਚੁੱਕੇ ਅਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਬੀਬੀਐੱਮਬੀ, ਐੱਸਵਾਈਐੱਲ ਅਤੇ ਆਰਡੀਐੱਫ ਸਮੇਤ ਵੱਖ-ਵੱਖ ਮੁੱਦੇ ਉਠਾਏ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ।
‘ਪੰਜਾਬ ਤੇ ਲੋਕ ਸਾਡੀ ਪਹਿਲ, ਵਿਰੋਧੀ ਕੁਰਸੀ ਦੀ ਲੜਾਈ ’ਚ ਉਲਝੇ’: ਭਗਵੰਤ ਸਿੰਘ ਮਾਨ
ਨਹਿਰੀ ਸਿੰਜਾਈ, ਰੁਜ਼ਗਾਰ, ਸਿਹਤ ਤੇ ਸਿੱਖਿਆ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਗਿਣਵਾਈਆਂ
ਮੁੱਖ ਖ਼ਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵੀਂ ਭਰਤੀ ਨਾਲ ਸੂਬੇ ਦੇ ਖ਼ਜ਼ਾਨਾ ਦਫ਼ਤਰਾਂ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ ਅਤੇ ਦਫ਼ਤਰੀ ਕੰਮ ਹੋਰ ਸੁਚਾਰੂ ਢੰਗ ਨਾਲ ਹੋ ਸਕਣਗੇ
ਮੋਹਾਲੀ ’ਚ 13 ਲੱਖ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਲੋਕਾਂ ਨੂੰ ਸਮਰਪਿਤ
ਪੰਜਾਬ ’ਚ ਕਰੀਬ 3100 ਖੇਡ ਸਟੇਡੀਅਮ ਬਣ ਰਹੇ, ਐੱਸ.ਏ.ਐੱਸ. ਨਗਰ ਹਲਕੇ ’ਚ 32 ਸਟੇਡੀਅਮ ਨਿਰਮਾਣ ਅਧੀਨ : ਕੁਲਵੰਤ ਸਿੰਘ
ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, 30 ਸਤੰਬਰ ਤੱਕ ਦਾ ਮੰਗਿਆ ਸਮਾਂ
2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ
ਐੱਸ.ਸੀ. ਵਿਦਿਆਰਥੀਆਂ ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 17 ਸਤੰਬਰ ਤੱਕ ਮੁੜ ਖੁੱਲ੍ਹਿਆ: ਡਾ. ਬਲਜੀਤ ਕੌਰ
ਪੈਸਿਆਂ ਦੀ ਘਾਟ ਜਾਂ ਸਰਕਾਰੀ ਕਾਰਵਾਈ ਵਿੱਚ ਦੇਰੀ ਕਾਰਨ ਕੋਈ ਵੀ ਯੋਗ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ
ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ 'ਚ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ
ਸਕੂਲਾਂ, ਕਾਲਜਾਂ, ਖੇਡ ਕਲੱਬਾਂ ਤੇ ਯੁਵਾ ਸੰਗਠਨਾਂ ਨੂੰ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ