ਮੋਹਾਲੀ, 12 ਅਗਸਤ (ਹਿੰ.ਸ.) : ਪੰਜਾਬ ਅਤੇ ਕਮਿਸ਼ਨਰ, ਫੂਡ ਤੇ ਡਰਗ ਐਡਮਿਨਿਸਟ੍ਰੇਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੈਥਨੌਲ ਦੀ ਗੈਰ-ਕਾਨੂੰਨੀ ਖਪਤ ਨੂੰ ਰੋਕਣ ਅਤੇ ਇਸ ਦੀ ਸਪਲਾਈ ਨੂੰ ਨਿਯੰਤਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਪੁਲਿਸ, ਆਬਕਾਰੀ ਤੇ ਕਰ ਵਿਭਾਗ, ਸਿਹਤ ਵਿਭਾਗ ਦੇ ਸਿਵਲ ਸਰਜਨ ਅਤੇ ਸਬੰਧਤ ਤਹਿਸੀਲਦਾਰ/ਨਾਇਬ-ਤਹਿਸੀਲਦਾਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਮੈਥਨੌਲ ਦੀ ਸਟੋਰੇਜ, ਵਿਕਰੀ ਅਤੇ ਸਪਲਾਈ ਸਬੰਧੀ ਨਿਯਮਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਹਦਾਇਤ ਕੀਤੀ ਗਈ ਹੈ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਗਠਿਤ ਕਮੇਟੀ ਅਨੁਸਾਰ ਸਟੋਰੇਜ ਅਤੇ ਵਿਕਰੀ ਵਾਲੇ ਸਥਾਨਾਂ ਦੀ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਮੈਥਨੌਲ ਦੀ ਸਟੋਰੇਜ, ਰਿਕਾਰਡ, ਵਿਕਰੀ ਅਤੇ ਸਪਲਾਈ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨੂੰ ਵਿਸ਼ੇਸ਼ ਤੌਰ 'ਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੈਥਾਨੌਲ ਦੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਖਪਤ, ਸਟੋਰੇਜ ਜਾਂ ਸਪਲਾਈ ਨੂੰ ਰੋਕਣ ਲਈ ਸਖਤ ਨਿਗਰਾਨੀ ਰੱਖੀ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਥਨੌਲ ਦੀ ਗੈਰ-ਕਾਨੂੰਨੀ ਖਪਤ ਅਤੇ ਸਪਲਾਈ ਨੂੰ ਰੋਕਣ ਲਈ ਸਖ਼ਤ ਨਿਰਦੇਸ਼
ਮੈਥਨੌਲ ਦੀ ਗੈਰ-ਕਾਨੂੰਨੀ ਖਪਤ, ਸਟੋਰੇਜ ਜਾਂ ਸਪਲਾਈ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ