ਪੰਜਾਬ : ਸੀਆਈ ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼, 13 ਕਿੱਲੋ ਹੈਰੋਇਨ ਬਰਾਮਦ, ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, (ਹਿੰ.ਸ.) ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ, ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਡੀ.ਜੀ.ਪੀ. ਨੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ 'ਤੇ ਆਧਾਰਚ ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ 'ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ। ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨਸ਼ਾ ਤਸਕਰੀ ਦਾ ਪਰਦਾਫਾਸ਼,ਹੈਰੋਇਨ ਬਰਾਮਦ
ਪੰਜਾਬ : ਸੀਆਈ ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼, 13 ਕਿੱਲੋ ਹੈਰੋਇਨ ਬਰਾਮਦ, ਤਿੰਨ ਗ੍ਰਿਫ਼ਤਾਰ
ਪੰਜਾਬ ਦੇ ਅੰਮ੍ਰਿਤਸਰ ਵਿਖੇ ਤਿੰਨ ਨਸ਼ੇ ਦੇ ਮੁਲਜ਼ਮਾਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਸੀਆਈ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਇਹ ਘੋਸ਼ਣਾ ਕੀਤੀ।
By :
True Update
,
Tanish kajla
•