ਕੁਰਾਲੀ ਤੋਂ ਚਟੋਲੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਪਿੰਡ ਖਿਜ਼ਰਾਬਾਦ ਤੋਂ ਚਟੋਲੀ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਲਈ ਕਰੀਬ 12.21 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਸੜਕ ਦੀ ਕੁੱਲ ਲੰਬਾਈ 10.81 ਕਿਲੋਮੀਟਰ 'ਤੇ ਚੌੜਾਈ 16 ਫੁੱਟ ਹੋਵੇਗੀ।

By : True Update , Kamaljeet Singh Kamal
ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਕੁਰਾਲੀ, 12 ਅਗਸਤ (ਹਿੰ.ਸ.) ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਖਿਜ਼ਰਾਬਾਦ ਤੋਂ ਚਟੋਲੀ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਰਹੇ। ਇਸ ਸੜਕ ਦੀ ਕੁੱਲ ਲੰਬਾਈ ਲਗਭਗ 10.81 ਕਿਲੋਮੀਟਰ ਹੈ, ਜਿਸ ਦੇ ਨਿਰਮਾਣ 'ਤੇ ਕਰੀਬ 12.21 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ 16 ਫੁੱਟ ਚੌੜੀ ਇਹ ਸੜਕ  ਤਿਆਰ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੱਕ ਆਵਾਜਾਈ ਦੀ ਸਹੂਲਤ ਮਿਲੇਗੀ। ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਬਹਾਦਰ ਸਿੰਘ ਓ.ਕੇ., ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ, ਪੀ.ਏ. ਵਿਕਾਸ ਮੋਹਨ, ਸੈਣੀ ਵੈਲਫੇਅਰ ਬੋਰਡ ਦੇ ਵਿਧਾਨ ਸਭਾ ਹਲਕਾ ਚੇਅਰਮੈਨ ਨਵਦੀਪ ਸਿੰਘ, ਹਲਕਾ ਐੱਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸ਼ਾਹਪੁਰ, ਹਰਵਿੰਦਰ ਸਿੰਘ ਸ਼ਾਹਪੁਰ, ਬਲਾਕ ਸਮਿਤੀ ਮੈਂਬਰ ਬੱਬੂ ਪਲਾਨਪੁਰ, ਬਲਾਕ ਪ੍ਰਧਾਨ ਅਮਨਦੀਪ ਸਿੰਘ ਬੂਥਗੜ੍ਹ, ਬਲਾਕ ਪ੍ਰਧਾਨ ਸਤਨਾਮ ਸਿੰਘ, ਸਰਪੰਚ ਜਸਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਜਗਤਾਰ ਸਿੰਘ, ਹਲਕਾ ਕੋਆਰਡੀਨੇਟਰ ਹਰਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ ਕਾਲਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

ਮੁੱਖ ਖ਼ਬਰਾਂ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਸਖੀਆਂ ਨੂੰ ਘਰ-ਘਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਲਾਮਬੰਦ ਕੀਤਾ :  ਬੀਬੀ ਮਾਣੂੰਕੇ

 ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ

ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ

ਇਹ ਪੁਲ ਪਿੰਡਾਂ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਨੂੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ : ਡਾ. ਰਾਜ ਕੁਮਾਰ ਚੱਬੇਵਾਲ

 ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਫਾਜ਼ਿਲਕਾ ਹਲਕੇ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟ ਚੱਲ ਰਹੇ ਹਨ

ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਮਿਲੀ ਹੋਰ ਰਫ਼ਤਾਰ

ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਮਿਲੀ ਹੋਰ ਰਫ਼ਤਾਰ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਸੀਹਪੁਰ, ਰਾਣੀਮਾਜਰਾ, ਬੜਾਨਾ ਅਤੇ ਬਰਟਾਨਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਾਬਕਾ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ: ਧਾਲੀਵਾਲ

ਸਾਬਕਾ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ: ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ 'ਚ ਮੇਲਦੀ ਸੜਕਾ ਦਾ ਨੀਂਹ ਪੱਥਰ ਰੱਖਿਆ।