ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਸਕੂਲ ਵਿੱਚ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ

ਮੋਹਾਲੀ ਦੇ ਸਰਕਾਰੀ ਸਮਾਰਟ ਸਕੂਲ ਵਿੱਚ ਟ੍ਰੈਫਿਕ ਨਿਯਮਾਂ ਤੇ ਜਾਗਰੂਕਤਾ ਲਈ ਸੈਮੀਨਾਰ ਕਰਵਾਇਆ ਗਿਆ। ਪੁਲਿਸ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਨੂੰ ਨਸ਼ਾ, ਖਤਰਨਾਕ ਡਰਾਈਵਿੰਗ ਅਤੇ ਹੋਰ ਤੱਤਾਂ ਵੱਲ ਜਾਗਰੂਕ ਕੀਤਾ ਗਿਆ। ।

By : True Update , Tanish kajla
ਟ੍ਰੈਫਿਕ ਪੁਲਿਸ ਵੱਲੋਂ ਸਕੂਲ ਵਿੱਚ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ

ਟ੍ਰੈਫਿਕ ਪੁਲਿਸ ਵੱਲੋਂ ਸਕੂਲ ਵਿੱਚ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ

ਮੋਹਾਲੀ, (ਹਿੰ.ਸ.) ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਤੇ ਨਵਨੀਤ ਸਿੰਘ ਮਾਹਲ ਕਪਤਾਨ ਪੁਲਿਸ (ਟ੍ਰੈਫਿਕ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਨਸ਼ਾ ਕਰਨ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਟਸਐਪ ਨੰਬਰ 97791-00200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਨਸ਼ਿਆਂ ਦੇ ਸਮਾਜ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਬਣਦਾ ਹੈ ਅਤੇ ਇਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਕਰਨੈਲ ਸਿੰਘ ਨੇ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਤੇਜ਼ ਰਫ਼ਤਾਰ ਅਤੇ ਖ਼ਤਰਨਾਕ ਡਰਾਈਵਿੰਗ ਤੋਂ ਬਚਣ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਗਲਤ ਸਾਈਡ ਡਰਾਈਵਿੰਗ ਨਾ ਕਰਨ, ਨੋ-ਓਵਰਟੇਕ ਜ਼ੋਨ ਵਿੱਚ ਓਵਰਟੇਕ ਨਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਲਾਜ਼ਮੀ ਵਰਤੋਂ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੱਲੋਂ ਵਾਹਨ ਚਲਾਉਣ ਦੀ ਸੂਰਤ ਵਿੱਚ ਮਾਪਿਆਂ ਜਾਂ ਵਾਹਨ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਨੂੰ ਤਿੰਨ ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੜਕ ਹਾਦਸੇ ਦੇ ਪੀੜਤ ਦੀ ਸਮੇਂ ਸਿਰ ਮਦਦ ਕਰਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ 2,000 ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ। ਉਪ ਕਪਤਾਨ ਪੁਲਿਸ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਮੀਨਾਰ ਤੋਂ ਪ੍ਰਾਪਤ ਜਾਣਕਾਰੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਸਾਂਝੀ ਕਰਨ ਅਤੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਤੋਂ ਬਚਣ ਲਈ ਜਾਗਰੂਕ ਕਰਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਹਰਮਿੰਦਰ ਕੌਰ, ਵਾਈਸ ਪ੍ਰਿੰਸੀਪਲ ਮਨਜੀਤ ਕੌਰ, ਡੀ.ਪੀ.ਈ. ਤੇਜਿੰਦਰ ਸਿੰਘ, ਅਧਿਆਪਕ ਸਿਮਰਨਜੀਤ ਸਿੰਘ, ਰੁਪਿੰਦਰ ਸਿੰਘ ਅਤੇ ਸਕੂਲ ਦਾ ਹੋਰ ਸਟਾਫ਼ ਹਾਜ਼ਰ ਸੀ। ਅੰਤ ਵਿੱਚ ਪ੍ਰਿੰਸੀਪਲ ਹਰਮਿੰਦਰ ਕੌਰ ਨੇ ਉਪ ਕਪਤਾਨ ਪੁਲਿਸ (ਟ੍ਰੈਫਿਕ) ਕਰਨੈਲ ਸਿੰਘ ਦਾ ਸਕੂਲ ਆਉਣ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਨੂੰ ਬਹੁਤ ਹੀ ਲਾਭਦਾਇਕ ਅਤੇ ਪ੍ਰੇਰਣਾਦਾਇਕ ਕਰਾਰ ਦਿੱਤਾ।
 
ਮੁੱਖ ਖ਼ਬਰਾਂ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ  ਸਨਮਾਨਿਤ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲੈ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਦਿੱਤਾ ਸੰਦੇਸ਼

ਪਿੰਡ ਸੰਭਾਲਕੀ 'ਚ ਕਾਂਗਰਸ ਨੂੰ ਹੁੰਗਾਰਾ, ਦਰਜਨਾਂ ਨੌਜਵਾਨ ਪਾਰਟੀ 'ਚ ਸ਼ਾਮਲ 

ਪਿੰਡ ਸੰਭਾਲਕੀ 'ਚ ਕਾਂਗਰਸ ਨੂੰ ਹੁੰਗਾਰਾ, ਦਰਜਨਾਂ ਨੌਜਵਾਨ ਪਾਰਟੀ 'ਚ ਸ਼ਾਮਲ 

ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕਤਾਂਤਰਿਕ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।

ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

 ਫਾਜ਼ਿਲਕਾ ’ਚ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਮੁਹਿੰਮ ਆਯੋਜਿਤ

ਫਾਜ਼ਿਲਕਾ ’ਚ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਮੁਹਿੰਮ ਆਯੋਜਿਤ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਮਾਪੇ ਤੇ ਅਧਿਆਪਕ ਭਾਸ਼ਣ, ਚਿੱਤਰਕਾਰੀ ਅਤੇ ਨਾਟਕ ਮੁਕਾਬਲੇ ਕਰਵਾਉਣ