ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ

ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਆਵਾ ਤੇ ਠੱਗਣੀ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਹ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ।

By : True Update , Harmanjot Singh
ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਆਵਾ ਤੇ ਠੱਗਣੀ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਫਾਜ਼ਿਲਕਾ, (ਹਿੰ.ਸ.) ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਆਵਾ ਤੇ ਠੱਗਣੀ ਵਿਖੇ ਧਾਰਮਿਕ ਤੀਰਥ ਸਥਾਨਾਂ ਦੀ ਯਾਤਰਾ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਕੀਤੀਆਂ। ਇਸ ਮੌਕੇ ਉਨ੍ਹਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲ੍ਹਿਆਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ| ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।
 

ਮੁੱਖ ਖ਼ਬਰਾਂ

ਮੈਂ ਨਾ ਪਹਿਲਾਂ ਡਰਿਆ ਅਤੇ ਨਾ ਹੀ ਹੁਣ ਡਰਦਾ ਹਾਂ

ਮੈਂ ਨਾ ਪਹਿਲਾਂ ਡਰਿਆ ਅਤੇ ਨਾ ਹੀ ਹੁਣ ਡਰਦਾ ਹਾਂ

ਪੰਜਾਬ ਦੀ ਤਰੱਕੀ ਅਤੇ ਸਮਾਜਿਕ-ਧਾਰਮਿਕ ਸਦਭਾਵਨਾ ਪਾਰਟੀ ਦੀਆਂ ਪ੍ਰਮੁੱਖ ਤਰਜੀਹਾਂ ਹਨ

ਪਟਿਆਲਾ ਦੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਪਟਿਆਲਾ ਦੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪਟਿਆਲਾ ਦੇ ਵਿਧਾਇਕ ਅਜੀਤਪਾਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕੀਤੀ

ਪਟਿਆਲਾ ਦੇ ਵਿਧਾਇਕ ਅਜੀਤਪਾਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕੀਤੀ

ਪਟਿਆਲਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ। ਇਸ ਯਾਤਰਾ ਤਿੰਨ ਦਿਨਾਂ ਲਈ ਹੈ , ਜਿਥੇ ਕਿ ਵਧੀਆ ਹੋਟਲ ਵਿੱਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ।


ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪਟਿਆਲਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।