ਪਟਿਆਲਾ, (ਹਿੰ.ਸ.) ਪੰਜਾਬ ਸਰਕਾਰ ਵੱਲੋਂ ਫਰੀਡਮ ਫਾਈਟਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚਲਾਈ ਜਾ ਰਹੀ ਸਪੈਸ਼ਲ ਗ੍ਰੀਵੈਂਸ ਰੈਡਰੈੱਸਲ ਡਰਾਈਵ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਪੈਂਡਿੰਗ ਪਏ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਫਰੀਡਮ ਫਾਈਟਰਾਂ ਦੇ ਨਾਮ ’ਤੇ ਸੜਕਾਂ, ਚੌਕਾਂ, ਡਿਸਪੈਂਸਰੀਆਂ, ਸਰਕਾਰੀ ਇਮਾਰਤਾਂ ਅਤੇ ਹੋਰ ਜਨਤਕ ਥਾਵਾਂ ਦੇ ਨਾਮਕਰਨ ਨਾਲ ਸਬੰਧਤ ਲੰਬਿਤ ਪ੍ਰਸਤਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਹੋਰ ਮਾਮਲਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ। ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਤਾਜ਼ਾ ਸਥਿਤੀ ਪੇਸ਼ ਕਰਨ ਅਤੇ ਨਿਯਮਾਂ ਅਨੁਸਾਰ ਇਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਮਾਮਲਿਆਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਨਾ ਹੋਵੇ। ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਫਰੀਡਮ ਫਾਈਟਰਾਂ ਦੇ ਸਨਮਾਨ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ। ਜਿੱਥੇ ਵੀ ਪ੍ਰਸ਼ਾਸਨਿਕ ਜਾਂ ਤਕਨੀਕੀ ਪ੍ਰਵਾਨਗੀ ਦੀ ਲੋੜ ਹੋਵੇ, ਉਸ ਨੂੰ ਤੁਰੰਤ ਪੂਰਾ ਕਰਨ ਲਈ ਕਾਰਵਾਈ ਕੀਤੀ ਜਾਵੇ।
ਫਰੀਡਮ ਫਾਈਟਰਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼
ਪਟਿਆਲਾ: ਪੰਜਾਬ ਸਰਕਾਰ ਨੇ 'ਫਰੀਡਮ ਫਾਇਟਰਾਂ' ਦੇ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚਲਾਈ ਜਾ ਰਹੀ ਸਪੈਸ਼ਲ ਗ੍ਰੀਵੈਂਸ ਰੈਡਰੈੱਸਲ ਡਰਾਈਵ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ
ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ