ਏਅਰਪੋਰਟ ਲਈ 15 ਪ੍ਰੀਮੀਅਮ ਵੋਲਵੋ ਬੱਸਾਂ ਕੀਤੀਆਂ ਸ਼ੁਰੂ

ਪੰਜਾਬ ਰੋਡਵੇਜ਼ ਦੇ ਵਿਹੜੇ ’ਚ ਜਲਦ ਆਉਣਗੀਆਂ 1279 ਨਵੀਆਂ ਬੱਸਾਂ : ਈ. ਟੀ. ਓ. ਹਰਭਜਨ

ਬਿਹਤਰ ਜਨਤਕ ਆਵਾਜਾਈ ਸਹੂਲਤਾਂ ਮਿਲਣ ਦੇ ਨਾਲ ਟਰਾਂਸਪੋਰਟ ਮਾਫੀਆ ’ਤੇ ਵੀ ਲਗਾਮ ਲੱਗੀ ਹੈ। ਇਸ ਤੋਂ ਇਲਾਵਾ 50 ਮੋਬਾਈਲ ਵੈਨਾਂ ਸੂਬੇ ਦੇ 13 ਹਜ਼ਾਰ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਦੇਣਗੀਆਂ

By : True Update , Harmanjot Singh
 ਪੰਜਾਬ ਰੋਡਵੇਜ਼ ਦੇ ਵਿਹੜੇ ’ਚ ਜਲਦ ਆਉਣਗੀਆਂ 1279 ਨਵੀਆਂ ਬੱਸਾਂ : ਈ. ਟੀ. ਓ. ਹਰਭਜਨ

ਅਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਂਦੇ ਈ. ਟੀ. ਓ. ਹਰਭਜਨ ਸਿੰਘ ਤੇ ਹੋਰ

ਮੋਹਾਲੀ, 15 ਅਗਸਤ (ਹਿੰ.ਸ.) : ਆਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਜਲਦ ਹੀ 1279 ਨਵੀਆਂ ਬੱਸਾਂ ਸ਼ਾਮਿਲ ਕਰਨ ਸਮੇਤ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਗਿਣਤੀ 2267 ਤੋਂ ਵਧ ਕੇ 3546 ਹੋ ਜਾਵੇਗੀ। ਮੰਤਰੀ ਨੇ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਹੁਣ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਯੋਜਨਾ ਵਿੱਚ ਅਗਨੀਵੀਰਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਰਮੀ ਫੌਜੀਆਂ ਦੀ ਪੈਨਸ਼ਨ 10 ਹਜ਼ਾਰ ਰੁਪਏ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਈ 15 ਪ੍ਰੀਮੀਅਮ ਵੋਲਵੋ ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 56 ਨਵੀਆਂ ਬੱਸ ਸੇਵਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਲੋਕਾਂ ਨੂੰ ਬਿਹਤਰ ਜਨਤਕ ਆਵਾਜਾਈ ਸਹੂਲਤਾਂ ਮਿਲਣ ਦੇ ਨਾਲ ਟਰਾਂਸਪੋਰਟ ਮਾਫੀਆ ’ਤੇ ਵੀ ਲਗਾਮ ਲੱਗੀ ਹੈ। ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਹੁਣ ਲੋਕ ਘਰ ਬੈਠਿਆਂ ਆਧਾਰ ਆਧਾਰਿਤ ਲਰਨਿੰਗ ਲਾਇਸੈਂਸ ਬਣਵਾ ਸਕਦੇ ਹਨ। ਇਸ ਤੋਂ ਇਲਾਵਾ ਲਾਇਸੈਂਸ ਅਤੇ ਹੋਰ ਦਸਤਾਵੇਜ਼ ਸਪੀਡ ਪੋਸਟ ਰਾਹੀਂ ਲੋਕਾਂ ਦੇ ਘਰ ਤੱਕ ਪਹੁੰਚਾਏ ਜਾ ਰਹੇ ਹਨ। ਮੰਤਰੀ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਅਕਤੂਬਰ ਦੇ ਪਹਿਲੇ ਹਫ਼ਤੇ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ 50 ਮੋਬਾਈਲ ਵੈਨਾਂ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦੇਣਗੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੂਬੇ ਦੇ 12 ਸ਼ਹਿਰਾਂ ਵਿੱਚ 41 ਸ਼ੋਅ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ‘ਇੱਕ ਸ਼ਾਮ ਸ਼ਿਵ ਦੇ ਨਾਮ’ ਸਮਾਗਮ ਵੀ ਕਰਵਾਏ ਜਾ ਰਹੇ ਹਨ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕਰਦਿਆਂ ਹੁਣ ਖਾਟੂ ਸ਼ਿਆਮ, ਸਾਲਾਸਰ, ਹਰਿਦੁਆਰ, ਰਿਸ਼ੀਕੇਸ਼ ਅਤੇ ਵਰਿੰਦਾਵਨ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾਵੇਗੀ।
 

ਮੁੱਖ ਖ਼ਬਰਾਂ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ।