ਚੰਡੀਗੜ੍ਹ/ਗੁਰਦਾਸਪੁਰ - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ ਸ੍ਰੀਮਤੀ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਜ਼ਾਨਾ ਵੱਡੀ ਤਦਾਦ ਵਿੱਚ ਫਸਲ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਵੱਖ ਵੱਖ ਜ਼ਿਲ੍ਹਿਆਂ ਦੀਆਂ ਦਾਣਾ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖਰੀਦ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ। ਗੁਰਦਾਸਪੁਰ ਦਾਣਾ ਮੰਡੀ ਵਿੱਚ ਫਸਲ ਲੈ ਕੇ ਪੁੱਜੇ ਪਿੰਡ ਬਾਹੀਆ ਤੋਂ ਕਿਸਾਨ ਹਰਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰੇ ਕਣਕ ਲੈ ਕੇ ਆਏ ਸਨ ਅਤੇ ਆਉਂਦੇ ਹੀ ਅੱਜ ਹੀ ਉਨ੍ਹਾਂ ਦੀ ਢੇਰੀ ਖਰੀਦ ਕੀਤੀ ਗਈ ਅਤੇ 24 ਘੰਟੇ ਅੰਦਰ ਕਿਸਾਨਾਂ ਨੂੰ ਪੇਮੈਂਟ ਕਰਨ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਨਿਭਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲੱਬਧਤਾ, ਲਿਫਟਿੰਗ, ਸਾਫ਼-ਸਫਾਈ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ ਆਦਿ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ। ਦੱਸਣਯੋਗ ਹੈ ਗੁਰਦਾਸਪੁਰ ਜ਼ਿਲ੍ਹੇ ਅੰਦਰ 1 ਲੱਖ 69 ਹਜ਼ਾਰ 195 ਮੀਟਰਕ ਟਨ ਫਸਲ ਦੀ ਖਰੀਦ (21 ਅਪ੍ਰੈਲ ਤੱਕ) ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 267 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਮਨਜੋਤ ਸਿੰਘ ਡੀ.ਐੱਫ.ਐੱਸ.ਸੀ ਗੁਰਦਾਸਪੁਰ, ਜਸਵਿੰਦਰ ਸਿੰਘ ਜ਼ਿਲ੍ਹਾ ਮੰਡੀ ਅਫਸਰ , ਵਿਜੇ ਕੁਮਾਰ ਡੀ.ਡੀ.ਐੱਮ, ਗਗਨ ਮਹਾਜਨ, ਵਪਾਰ ਮੰਡਲ ਦੇ ਪ੍ਧਾਨ ਅਸ਼ਵਨੀ ਮਹਾਜਨ, ਹਿਤੇਸ਼ ਮਹਾਜਨ ਅਤੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਹਾਜ਼ਰ ਸਨ।
ਪੰਜਾਬ ਦੇ ਮੰਤਰੀ ਨੇ ਗੁਰਦਾਸਪੁਰ ਦਾਣਾ ਮੰਡੀ ਦਾ ਦੌਰਾ ਕੀਤਾ, ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ। 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ, ਜਿਸ ਵਿੱਚੋਂ 57 ਲੱਖ ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ