ਪੰਜਾਬ ਵਿੱਚ ਪਲਾਸਟਿਕ-ਮੁਕਤ ਇਕੱਤਰਤਾਵਾਂ

ਪੰਜਾਬ ਵਿੱਚ ਧਾਰਮਿਕ ਇਕੱਤਰਤਾਵਾਂ ਨੂੰ ਪਲਾਸਟਿਕ-ਮੁਕਤ ਬਣਾਉਣ ਦਾ ਯਤਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਧਾਰਮਿਕ ਆਗੂਆਂ ਨੇ ਮਿਲ ਕੇ ਧਾਰਮਿਕ ਸਮਾਗਮਾਂ ਵਿੱਚ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਅਪੀਲ ਕੀਤੀ ਹੈ।

By : Kamaljeet Singh Kamal
ਪੰਜਾਬ ਵਿੱਚ ਧਾਰਮਿਕ ਇਕੱਤਰਤਾਵਾਂ ਨੂੰ ਪਲਾਸਟਿਕ-ਮੁਕਤ ਬਣਾਉਣ ਦਾ ਯਤਨ

ਪੰਜਾਬ ਵਿੱਚ ਹੋਣ ਵਾਲੀਆਂ ਧਾਰਮਿਕ ਇਕੱਤਰਤਾਵਾਂ ਮੌਕੇ ਪਲਾਸਟਿਕ ਰਹਿਤ ਵਾਤਾਵਰਣ ਸਿਰਜਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਇਸ ਬੈਠਕ ਦੌਰਾਨ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਤੇ ਸੱਭਿਆਚਾਰਕ ਇਕੱਠਾਂ ਦੌਰਾਨ ਵਾਤਾਵਰਣ ਪੱਖੀ ਅਭਿਆਸ ਅਪਣਾਉਣ ਲਈ ਇੱਕ ਸਾਂਝੀ ਅਪੀਲ ਜਾਰੀ ਕੀਤੀ ਗਈ ਹੈ।
ਰੀਨਾ ਗੁਪਤਾ ਨੇ ਦੱਸਿਆ ਕਿ ਇਸ ਅਪੀਲ ਵਿੱਚ ਸਮੁੱਚੀ ਸੰਗਤ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਿੰਗਲ-ਯੂਜ਼ ਪਲਾਸਟਿਕ ਅਤੇ ਥਰਮੋਕੋਲ-ਅਧਾਰਤ ਉਤਪਾਦਾਂ ਦੀ ਵਰਤੋਂ ਤੋਂ ਪਰਹੇਜ਼ ਕਰਨ, ਖਾਸ ਕਰਕੇ ਲੰਗਰ, ਪ੍ਰਸ਼ਾਦ ਅਤੇ ਹੋਰ ਸੇਵਾਵਾਂ ਵਿੱਚ, ਗੁਰੂ ਸਾਹਿਬਾਨਾਂ ਦੇ ਉਪਦੇਸ਼ ਮੁਤਾਬਕ ਸੇਵਾ ਅਤੇ ਕੁਦਰਤ ਦੇ ਸਤਿਕਾਰ ਦੀਆਂ ਸਿੱਖ ਪਰੰਪਰਾਵਾਂ ਦੇ ਅਨੁਸਾਰ ਮੁੜ ਵਰਤੋਂ ਯੋਗ ਸਟੀਲ ਦੇ ਭਾਂਡਿਆਂ ਨੂੰ ਹੀ ਵਰਤਿਆ ਜਾਵੇ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਨੂੰ ਸੁਰੱਖਿਅਤ ਰੱਖਣ ਵਿੱਚ ਵਾਤਾਵਰਣ ਦੀ ਦੇਖਭਾਲ ਸ਼ਾਮਲ ਹੈ। ਉਨ੍ਹਾਂ ਨੇ ਵਧਦੇ ਸ਼ਹਿਰੀਕਰਨ ਦੇ ਵਿਚਕਾਰ ਪੰਜਾਬ ਦੇ ਹਰੇ ਭਰੇ ਖੇਤਰ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ‘ਰੁੱਖਾਂ’ ਦੀ ਮਹੱਤਤਾ ਤੇ ਕੁਦਰਤ ਨਾਲ ਇਕਸੁਰਤਾ ਵਿੱਚ ਰਹਿਣਾ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਲੰਬੇ ਸਮੇਂ ਤੋਂ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਰਿਹਾ ਹੈ।
ਵਾਤਾਵਰਣ ਤੇ ਮਨੁੱਖੀ ਸਰੀਰ ਵਿੱਚ ਤੇਜ਼ੀ ਨਾਲ ਵੱਧ ਰਹੇ ਮਾਈਕ੍ਰੋਪਲਾਸਟਿਕਸ ‘ਤੇ ਚਿੰਤਾ ਜਾਹਰ ਕਰਦਿਆਂ ਰੀਨਾ ਗੁਪਤਾ ਨੇ ਕਿਹਾ ਕਿ ਇਹ ਗੰਭੀਰ ਸਿਹਤ ਜੋਖਮ ਪੈਦਾ ਕਰ ਰਹੇ ਹਨ।
ਉਨ੍ਹਾਂ ਨੇ ਨਾਗਰਿਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਵਾਤਾਵਰਨ ਪੱਖੀ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ, ਜਿਸ ਵਿੱਚ ਪਲਾਸਟਿਕ ਦੀ ਵਰਤੋਂ ਨੂੰ ਘੱਟ ਤੋਂ ਘੱਟ ਕਰਨਾ ਅਤੇ ਕੱਪੜੇ ਅਤੇ ਜੂਟ ਦੇ ਥੈਲਿਆਂ ਦੀ ਚੋਣ ਕਰਨਾ ਸ਼ਾਮਲ ਹੈ।
ਜਥੇਦਾਰ ਗੜਗੱਜ ਤੇ ਚੇਅਰਪਰਸਨ ਨੇ ਆਨੰਦਪੁਰ ਸਾਹਿਬ ਵਿਖੇ ਪਲਾਸਟਿਕ-ਮੁਕਤ ਹੋਲਾ ਮੁਹੱਲਾ ਪਹਿਲਕਦਮੀ ਦੀ ਸ਼ਲਾਘਾ ਕੀਤੀ, ਜਿਸਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਿੰਗਲ-ਯੂਜ਼ ਪਲਾਸਟਿਕ ਨੂੰ ਘਟਾਉਣ ਲਈ ਜ਼ਮੀਨੀ ਕਾਰਵਾਈ ਦੇ ਨਾਲ ਵੱਡੇ ਪੱਧਰ 'ਤੇ ਜਾਗਰੂਕਤਾ ਨੂੰ ਜੋੜਿਆ ਗਿਆ ਸੀ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਚੇਅਰਪਰਸਨ ਨੇ ਸਾਂਝੀ ਅਪੀਲ ਕਰਦਿਆਂ ਵਿਸਾਖੀ ਅਤੇ ਹੋਰ ਪ੍ਰਮੁੱਖ ਸਮਾਗਮਾਂ ਦੌਰਾਨ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ ਤਾਂ ਜੋ ਸਿੰਗਲ-ਯੂਜ਼ ਪਲਾਸਟਿਕ ਤੋਂ ਬਚਣਾ ਸਭ ਦਾ ਸੁਭਾਅ ਬਣ ਜਾਵੇ।ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਤਜਰਬੇ ਦੇ ਆਧਾਰ ‘ਤੇ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸਾਖੀ ਮੇਲੇ ਦੌਰਾਨ ਤਲਵੰਡੀ ਸਾਬੋ ਵਿਖੇ ਇੱਕ ਜਾਗਰੂਕਤਾ ਸਟਾਲ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।
ਚੇਅਰਪਰਸਨ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧ ਨਾਲ ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਸਿੰਗਲ-ਯੂਜ਼ ਪਲਾਸਟਿਕ ਦੀ ਸਖ਼ਤ ਮਨਾਹੀ ਦੇ ਨਾਲ ਇੱਕ ਵਾਤਾਵਰਣ-ਅਨੁਕੂਲ ਮੇਲਾ ਆਯੋਜਿਤ ਕਰਨ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਗਈ, ਜੋ ਕਿ ਰਾਜ ਲਈ ਇੱਕ ਸਕਾਰਾਤਮਕ ਉਦਾਹਰਣ ਹੈ।

ਮੁੱਖ ਖ਼ਬਰਾਂ

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਬੇਰੁਜ਼ਗਾਰੀ ਵਜੋਂ ਆਪ ਸਰਕਾਰ ਨੂੰ ਘੇਰਿਆ

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਬੇਰੁਜ਼ਗਾਰੀ ਵਜੋਂ ਆਪ ਸਰਕਾਰ ਨੂੰ ਘੇਰਿਆ

ਨਸ਼ਾ ਮੁਕਤ ਸਮਾਜ ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪਰਿਵਾਰਾਂ, ਧਾਰਮਿਕ ਸੰਸਥਾਵਾਂ ਤੇ ਸਮਾਜਿਕ ਸੰਗਠਨਾਂ ਨੂੰ ਵੀ ਮਿਲ ਕੇ ਕਰਨਾ ਪਵੇਗਾ ਕੰਮ

ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ

ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ

ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਬਿਜਲੀ ਉਤਪਾਦਨ ਦੀ ਦਿਸ਼ਾ ਵੱਲ ਕੋਈ ਕੰਮ ਨਹੀਂ ਕੀਤਾ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਮੋਹਾਲੀ ਵਿਧਾਨ ਸਭਾ ਹਲਕੇ ਤੋਂ 144 ਬੱਸਾਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਮੋਹਾਲੀ ਡੀਸੀ ਦਫ਼ਤਰ ਦੇ ਬਾਹਰ ਧਰਨਾ

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਮੋਹਾਲੀ ਡੀਸੀ ਦਫ਼ਤਰ ਦੇ ਬਾਹਰ ਧਰਨਾ

ਪਿੰਡਾਂ ਤੇ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਦੇਵੇ: ਪਰਵਿੰਦਰ ਸੋਹਾਣਾ