ਟੀਮਾਂ ਨੇ ਬਿਹਤਰੀਨ ਖੇਡ ਦਾ ਕੀਤਾ ਪ੍ਰਦਰਸ਼ਨ

ਪਟਿਆਲਾ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ

ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ

By : True Update , Harmanjot Singh
ਪਟਿਆਲਾ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ

ਪਟਿਆਲਾ, 04 ਸਤੰਬਰ (ਹਿੰ.ਸ.) : ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਕਰਵਾਏ ਗਏ। ਮੁਕਾਬਲਿਆਂ ਦੌਰਾਨ ਵੱਖ-ਵੱਖ ਉਮਰ ਵਰਗਾਂ ਦੀਆਂ ਟੀਮਾਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਪਟਿਆਲਾ-1 ਜੋਨ ਨੇ ਪਹਿਲਾ ਸਥਾਨ, ਪਟਿਆਲਾ-2 ਜੋਨ ਨੇ ਦੂਜਾ ਅਤੇ ਪਟਿਆਲਾ-3 ਜੋਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਪਟਿਆਲਾ-2 ਜੋਨ ਪਹਿਲੇ, ਪਟਿਆਲਾ-3 ਜੋਨ ਦੂਜੇ ਅਤੇ ਪਟਿਆਲਾ-1 ਜੋਨ ਤੀਜੇ ਸਥਾਨ ’ਤੇ ਰਿਹਾ। ਅੰਡਰ-19 ਵਰਗ ਵਿੱਚ ਪਟਿਆਲਾ-2 ਜੋਨ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਟਿਆਲਾ-3 ਜੋਨ ਨੇ ਦੂਜਾ ਅਤੇ ਪਟਿਆਲਾ-1 ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪੋਲੋ ਗਰਾਊਂਡ ਪਹੁੰਚ ਕੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। 

ਮੁੱਖ ਖ਼ਬਰਾਂ


70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੀਆਂ ਦੇ ਕਰਵਾਏ ਗੱਤਕਾ ਮੁਕਾਬਲੇ

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੀਆਂ ਦੇ ਕਰਵਾਏ ਗੱਤਕਾ ਮੁਕਾਬਲੇ

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ