ਪਟਿਆਲਾ, (ਹਿੰ.ਸ.) ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪਰੇਸ਼ਨ ਦੌਰਾਨ 41 ਸਾਲਾ ਔਰਤ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਹਸਪਤਾਲ ਪ੍ਰਬੰਧਨ ਅਤੇ ਡਾਕਟਰਾਂ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਵਾਸੀ ਪਿੰਡ ਜਾਫਰਪੁਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਮਲਕੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਹਰਪ੍ਰੀਤ ਕੌਰ ਦੇ ਗਲੇ ਵਿੱਚ ਰਸੌਲੀ ਦੀ ਸਮੱਸਿਆ ਸੀ। ਇਸ ਸਬੰਧੀ ਉਹ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਗਏ, ਜਿੱਥੇ ਪਹਿਲਾਂ ਇੱਕ ਹਫ਼ਤੇ ਦੀ ਦਵਾਈ ਦਿੱਤੀ ਗਈ ਅਤੇ ਬਾਅਦ ਵਿੱਚ ਆਪਰੇਸ਼ਨ ਲਈ ਦਾਖ਼ਲ ਕਰ ਲਿਆ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਆਪਰੇਸ਼ਨ ਦੌਰਾਨ ਹਰਪ੍ਰੀਤ ਕੌਰ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਇੱਕ ਹੋਰ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਆਪਰੇਸ਼ਨ ਤੋਂ ਪਹਿਲਾਂ ਡਾਕਟਰਾਂ ਨੇ ਸਰਜਰੀ ਨੂੰ ਆਮ ਦੱਸਦਿਆਂ ਭਰੋਸਾ ਦਿੱਤਾ ਸੀ ਕਿ ਕੁਝ ਹੀ ਮਿੰਟਾਂ ਵਿੱਚ ਸਫਲਤਾਪੂਰਵਕ ਆਪਰੇਸ਼ਨ ਹੋ ਜਾਵੇਗਾ ਅਤੇ ਮਰੀਜ਼ ਜਲਦੀ ਠੀਕ ਹੋ ਜਾਵੇਗੀ। ਪਰ ਉਨ੍ਹਾਂ ਦੇ ਮੁਤਾਬਕ ਆਪਰੇਸ਼ਨ ਦੌਰਾਨ ਹੀ ਲਾਪਰਵਾਹੀ ਕਾਰਨ ਹਰਪ੍ਰੀਤ ਕੌਰ ਦੀ ਹਾਲਤ ਨਾਜ਼ੁਕ ਹੋ ਗਈ, ਜਿਸ ਨਾਲ ਉਨ੍ਹਾਂ ਦੀ ਜਾਨ ਚਲੀ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਜਾਂਚ ਵਿੱਚ ਕਿਸੇ ਵੀ ਵਿਅਕਤੀ ਜਾਂ ਹਸਪਤਾਲ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਸਪਤਾਲ 'ਚ ਡਾਕਟਰ ਦੀ ਲਾਪਰਵਾਹੀ ਨਾਲ ਹੋਈ ਔਰਤ ਦੀ ਮੌਤ
ਪਟਿਆਲਾ ਦੇ ਨਿੱਜੀ ਹਸਪਤਾਲ 'ਚ ਆਪਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼
ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪਰੇਸ਼ਨ ਦੌਰਾਨ 41 ਸਾਲਾ ਔਰਤ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਆਪਰੇਸ਼ਨ ਤੋਂ ਪਹਿਲਾਂ ਡਾਕਟਰਾਂ ਨੇ ਸਰਜਰੀ ਭਰੋਸਾ ਦਿੱਤਾ ਸੀ ਕਿ ਕੁੱਝ ਮਿੰਟਾ 'ਚ ਸਫਲਤਾਪੂਰਵਕ ਆਪਰੇਸ਼ਨ ਹੋ ਜਾਵੇਗਾ।
By :
Tanish kajla
,
True Update
•
ਟੈਗਸ:
Punjabi hospital patient death
medical negligence complaint
Postmortem report
malpractice lawsuit
Patiala private clinic incident
surgical error claim
ਮੁੱਖ ਖ਼ਬਰਾਂ
ਲੁਧਿਆਣਾ ’ਚ ਵਿਆਹੁਤਾ ਨੇ ਲਗਾਇਆ ਫਾਹਾ, ਮੌਤ
ਲੁਧਿਆਣਾ ਦੇ ਥਾਣਾ ਕੂੰਮਕਲਾਂ ਦੇ ਇਲਾਕੇ 'ਚ ਇੱਕ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੇ ਰੰਜਿਸ਼ ਦਾ ਲਾਇਆ ਦੋਸ਼
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿਖੇ, ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆਂ ਕਰ ਦਿੱਤੀ ਗਈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਹੋਰ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ।