ਇਤਿਹਾਸ ਸਾਨੂੰ ਜ਼ੁਲਮ ਵਿਰੁੱਧ ਲੜਨ ਦੀ ਦਿੰਦਾ ਪ੍ਰੇਰਣਾ

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਕਿਹਾ : ਸਰਕਾਰ ਨੂੰ ਇਹ ਸਮਝਣਾ ਚਾਹੀਦੈ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ

By : True Update , Kamaljeet Singh Kamal
ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਰਾਏਕੋਟ, 27 ਅਗਸਤ (ਹਿੰ.ਸ.) : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇੱਥੇ ਨੂਰੇ ਮਾਹੀ ਤੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਤੀਰ ਨਾਲ ਕਾਹੀ ਦਾ ਬੂਟਾ ਪੁੱਟਦਿਆਂ ਕਿਹਾ ਸੀ ਕਿ ਜ਼ੁਲਮੀ ਰਾਜ ਦੀ ਜੜ੍ਹ ਪੁੱਟੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਅੱਜ ਵੀ ਸਾਨੂੰ ਜ਼ੁਲਮ ਦੇ ਵਿਰੁੱਧ ਡਟ ਕੇ ਲੜਨ ਦੀ ਪ੍ਰੇਰਣਾ ਦਿੰਦਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖ਼ਾਲਸੇ ਦੀ ਵਿਰਾਸਤ ਰਹੀ ਹੈ ਕਿ ਜਦੋਂ ਵੀ ਹਕੂਮਤਾਂ ਨੇ ਪੰਥ ’ਤੇ ਚੜ੍ਹਾਈ ਕੀਤੀ, ਖ਼ਾਲਸੇ ਨੇ ਡਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਹਕੂਮਤਾਂ ਤਾਕਤ ਦੇ ਨਸ਼ੇ ਵਿੱਚ ਪੰਥਕ ਪ੍ਰੰਪਰਾਵਾਂ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਸਿੱਖ ਮਾਮਲਿਆਂ ਵਿੱਚ ਦਖ਼ਲ ਦੇ ਰਹੀ ਹੈ, ਜਿਸ ਨੂੰ ਖ਼ਾਲਸਾ ਪੰਥ ਚੰਗੀ ਤਰ੍ਹਾਂ ਸਮਝਦਾ ਹੈ ਅਤੇ ਨੇੜਿਓਂ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਪ੍ਰੰਪਰਾਵਾਂ ’ਤੇ ਸਵਾਲ ਚੁੱਕਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਅਤੇ ਆਪਣੇ ਗੌਰਵਮਈ ਸਿੱਖ ਵਿਰਸੇ ਤੇ ਪੰਥਕ ਪ੍ਰੰਪਰਾਵਾਂ ਨਾਲ ਮਜ਼ਬੂਤੀ ਨਾਲ ਜੁੜੇ ਰਹਿਣ।

ਮੁੱਖ ਖ਼ਬਰਾਂ

 ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਜੰਡਿਆਲਾ ਗੁਰੂ ਵਿਖੇ ਯਾਦਗਾਰੀ ਗੇਟ ਦਾ ਉਦਘਾਟਨ

ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਜੰਡਿਆਲਾ ਗੁਰੂ ਵਿਖੇ ਯਾਦਗਾਰੀ ਗੇਟ ਦਾ ਉਦਘਾਟਨ

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਰਹੇ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼  ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ  ਗੁਰੂ  ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ  ਸਥਾਪਨਾ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਮੋਹਨਜੀਤ ਸਿੰਘ ਨੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਕੀਤੀ ਅਪੀਲ

ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਮਾਰਚ ਨੂੰ ਪਿੰਡ-ਪਿੰਡ ਮਿਲ ਰਿਹਾ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ