ਇਕਸਾਰ ਇਨਸਾਫ਼ ਦੀ ਮੰਗ

ਬੰਦੀ ਸਿੰਘਾਂ ਨਾਲ ਸਰਕਾਰਾਂ ਦਾ ਵਿਤਕਰਾ ਸਿੱਖਾਂ ਨਾਲ ਬੇਇਨਸਾਫ਼ੀ: ਧਾਮੀ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

By : True Update , Harmanjot Singh
ਬੰਦੀ ਸਿੰਘਾਂ ਨਾਲ ਸਰਕਾਰਾਂ ਦਾ ਵਿਤਕਰਾ ਸਿੱਖਾਂ ਨਾਲ ਬੇਇਨਸਾਫ਼ੀ: ਧਾਮੀ

ਕਰਹਾਲੀ, 29 ਅਗਸਤ (ਹਿੰ.ਸ.) : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਬੇਇਨਸਾਫ਼ੀ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜ਼ਿੰਦਗੀ ਦੇ ਕੀਮਤੀ ਦਹਾਕੇ ਜੇਲ੍ਹਾਂ ਵਿੱਚ ਬਿਤਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਿਤਕਰੇ ਵਾਲੀ ਪਹੁੰਚ ਅਪਣਾਈ ਜਾ ਰਹੀ ਹੈ, ਜੋ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਕਿਸੇ ਨਾਲ ਮੁਕਾਬਲਾ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਿਸੇ ਨਾਲ ਤੁਲਨਾ ਨਹੀਂ ਕਰ ਰਹੀ, ਸਗੋਂ ਸਭ ਲਈ ਇਕਸਾਰ ਇਨਸਾਫ਼ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਸਭ ਲਈ ਬਰਾਬਰ ਹੈ ਤਾਂ ਉਸ ਦੀ ਵਰਤੋਂ ਵੀ ਇਕਸਾਰ ਹੋਣੀ ਚਾਹੀਦੀ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਤਾ ਨਾਲ ਮਿਲਣ ਲਈ ਪੈਰੋਲ ਨਾ ਮਿਲਣ ਅਤੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸਰਕਾਰੀ ਪਹੁੰਚ ’ਤੇ ਵੀ ਸਵਾਲ ਉਠਾਏ। ਇਸ ਮੌਕੇ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਕਥਾ-ਵਿਚਾਰ ਰਾਹੀਂ ਇਤਿਹਾਸ ਨਾਲ ਜੋੜਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਮੁੱਖ ਖ਼ਬਰਾਂ

 ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29  ਨੂੰ ਗੁਰਦੁਆਰਿਆਂ ’ਚ ਕੀਤੀ ਜਾਵੇਗੀ ਅਰਦਾਸ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਨੂੰ ਗੁਰਦੁਆਰਿਆਂ ’ਚ ਕੀਤੀ ਜਾਵੇਗੀ ਅਰਦਾਸ

ਉਨ੍ਹਾਂ ਕਿਹਾ ਕਿ ਸਿੱਖ ਦਾ ਹਮੇਸ਼ਾ ਗੁਰੂ ’ਤੇ ਭਰੋਸਾ ਰਿਹਾ ਹੈ ਅਤੇ ਹਰ ਔਖੇ ਸਮੇਂ ਸਿੱਖ ਅਰਦਾਸ ਰਾਹੀਂ ਸ਼ਕਤੀ ਪ੍ਰਾਪਤ ਕਰਦਾ ਹੈ