ਤਰਨ ਤਾਰਨ ਵਿਚ ਕਿਸਾਨ ਜਾਗਰੂਕਤਾ ਕੈਂਪ

ਤਰਨ ਤਾਰਨ ਵਿਚ ਕਣਕ ਦੇ ਨਾੜ ਸਾੜਨ ਵਿਰੁੱਧ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਤਰਨ ਤਾਰਨ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਮੰਤਵ ਕਣਕ ਦੇ ਨਾੜ ਨਾ ਸਾੜਨ ਦਾ ਸੀ। ਕਿਸਾਨਾਂ ਨੂੰ ਨਾੜ ਪ੍ਰਬੰਧਨ ਅਤੇ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

By : Harpreet Singh
ਤਰਨ ਤਾਰਨ ਵਿਚ ਕਣਕ ਦੇ ਨਾੜ ਸਾੜਨ ਵਿਰੁੱਧ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਤਰਨ ਤਾਰਨ (ਹਿੰ.ਸ.) ਡਿਪਟੀ ਕਮਿਸਨਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿੰਡ ਢੋਟੀਆਂ ਵਿਖੇ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਣਕ ਦਾ ਨਾੜ ਨਾ ਸਾੜਨ ਦਾ ਸੀ।
ਇਸ ਮੌਕੇ ਸੁਖਵਿੰਦਰ ਸਿੰਘ ਏ.ਈ.ਓ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਅਤੇ ਨਾੜ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਕਿਸਾਨ ਕਾਰਡ ਬਣਾਉਣ ਬਾਰੇ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੂੰ ਸੀ. ਆਰ. ਐੱਮ ਸਕੀਮ ਅਧੀਨ ਸਬਸਿਡੀ 'ਤੇ ਮਿਲ ਰਹੇ ਸੰਦਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਤਰਨ ਤਰਨ ਵਿਚ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਜੋ ਕਿ ਮਿਤੀ 10 ਅਪ੍ਰੈਲ ਨੂੰ ਸ਼ਾਹੀ ਫਾਰਮ, ਝਬਾਲ ਜ਼ਿਲ੍ਹਾ ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ, ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿਚ ਸੁਖਵਿੰਦਰ ਸਿੰਘ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਣਕ ਦੇ ਨਾੜ ਨਾ ਸਾੜਨ ਦੀ ਅਪੀਲ ਕੀਤੀ।ਇਸ ਮੌਕੇ ਪਿੰਡ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਮੁੱਖ ਖ਼ਬਰਾਂ

ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ’ਚ ਵਿਆਪਕ ਜਾਗਰੂਕਤਾ ਮੁਹਿੰਮ

ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ’ਚ ਵਿਆਪਕ ਜਾਗਰੂਕਤਾ ਮੁਹਿੰਮ

ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਸ ਦੇ ਵਿਹਾਰਕ ਬਦਲਾਂ ਬਾਰੇ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼


ਤਰਨਤਾਰਨ 'ਚ ਆਬਕਾਰੀ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ 3 ਭੱਠੀਆਂ ਤੇ 4 ਹਜ਼ਾਰ ਲੀਟਰ ਲਾਹਣ ਕੀਤਾ ਬਰਾਮਦ

ਤਰਨਤਾਰਨ 'ਚ ਆਬਕਾਰੀ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ 3 ਭੱਠੀਆਂ ਤੇ 4 ਹਜ਼ਾਰ ਲੀਟਰ ਲਾਹਣ ਕੀਤਾ ਬਰਾਮਦ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪਧਰੀ ਵਿੱਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।

ਤਰਨਤਾਰਨ ਵਿੱਚ ਆਬਕਾਰੀ ਵਿਭਾਗ ਅਤੇ ਪੁਲਿਸ ਦੀ ਕਾਰਵਾਈ, ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਤਰਨਤਾਰਨ ਵਿੱਚ ਆਬਕਾਰੀ ਵਿਭਾਗ ਅਤੇ ਪੁਲਿਸ ਦੀ ਕਾਰਵਾਈ, ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਤਰਨਤਾਰਨ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖਿਲਾਫ ਸਾਂਝੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ, ਲਾਹਣ ਅਤੇ ਸ਼ਰਾਬ ਤਿਆਰ ਕਰਨ ਵਾਲਾ ਸਾਮਾਨ ਬਰਾਮਦ ਕੀਤਾ ਗਿਆ।

ਤਰਨਤਾਰਨ ਵਿਚ ਗੈਸ ਸਿਲੰਡਰ ਲੱਦੀ ਗੱਡੀ ਨੇ ਬੱਚੇ ਨੂੰ ਕੁਚਲਿਆ

ਤਰਨਤਾਰਨ ਵਿਚ ਗੈਸ ਸਿਲੰਡਰ ਲੱਦੀ ਗੱਡੀ ਨੇ ਬੱਚੇ ਨੂੰ ਕੁਚਲਿਆ

ਤਰਨਤਾਰਨ ਦੇ ਪਿੰਡ ਫਤਿਆਬਾਦ ਵਿੱਚ ਸਕੂਲ ਜਾ ਰਹੇ ਬੱਚੇ ਨੂੰ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਨੇ ਕੁਚਲ ਦਿੱਤਾ, ਜਿਸ ਨਾਲ ਬੱਚੇ ਦੀ ਮੌਤ ਹੋ ਗਈ।