ਅੰਮ੍ਰਿਤਸਰ, 05 ਸਤੰਬਰ (ਹਿੰ.ਸ.) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ੍ਰੀ ਵਾਲਮੀਕਿ ਤੀਰਥ ਦੇ ਸਰੋਵਰ ਦੀ ਕਾਰ ਸੇਵਾ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋ ਕੇ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਸਰੋਵਰ ਦੀ ਇਸ ਸੇਵਾ ਨੂੰ 4 ਜੁਲਾਈ 2026 ਨੂੰ ਚੇਅਰਮੈਨ ਐਡਵਾਈਜ਼ਰੀ ਬੋਰਡ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਸਰੋਵਰ ਦੇ ਪੱਧਰ ਨੂੰ ਸਮਤਲ ਕਰਨ ਦਾ ਕੰਮ ਜਾਰੀ ਹੈ ਅਤੇ ਇਸ ਵਿੱਚ 12 ਤੋਂ 14 ਇੰਚ ਰੇਤ ਦੀ ਨਵੀਂ ਪਰਤ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 24 ਸਤੰਬਰ 2026 ਨੂੰ ਸਰੋਵਰ ਵਿੱਚ ਜਲ ਪ੍ਰਵਾਹ ਕੀਤਾ ਜਾਵੇਗਾ, ਜਿਸ ਨਾਲ ਕਾਰ ਸੇਵਾ ਦਾ ਕੰਮ ਮੁਕੰਮਲ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਵਾਲਮੀਕਿ ਤੀਰਥ ਵਿਖੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਵਾਲਮੀਕਿ ਤੀਰਥ ਵਿਖੇ 17 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚ ਸਰੋਵਰ ਦੀਆਂ ਪੌੜੀਆਂ ਦੀ ਪੇਂਟਿੰਗ ਸਮੇਤ ਹੋਰ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 26 ਅਕਤੂਬਰ 2026 ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ੍ਰੀ ਵਾਲਮੀਕਿ ਤੀਰਥ ਵਿਖੇ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਮੌਕੇ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਬਾਲ ਯੋਗੀ ਬਾਬਾ ਪ੍ਰਗਟ ਨਾਥ ਜੀ ਨੇ ਕਾਰ ਸੇਵਾ ਵਿੱਚ ਸਹਿਯੋਗ ਦੇ ਰਹੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਉਤਸਵ ਪੂਰੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।
17.73 ਕਰੋੜ ਰੁਪਏ ਦੇ ਵਿਕਾਸ ਕਾਰਜ ਜਾਰੀ
ਸ੍ਰੀ ਵਾਲਮੀਕਿ ਤੀਰਥ ਵਿਖੇ ਸਰੋਵਰ ਦੀ ਕਾਰ ਸੇਵਾ 'ਚ ਹਰਭਜਨ ਸਿੰਘ ਈ.ਟੀ.ਓ. ਨੇ ਲਿਆ ਹਿੱਸਾ
24 ਸਤੰਬਰ ਨੂੰ ਸਰੋਵਰ ਵਿੱਚ ਜਲ ਪ੍ਰਵਾਹ ਨਾਲ ਕਾਰ ਸੇਵਾ ਹੋਵੇਗੀ ਮੁਕੰਮਲ
By :
True Update
,
Kamaljeet Singh Kamal
•
ਟੈਗਸ:
Shrimati Valmiki tirth
Valmiki Tirth development
Kar Seva completion
Amritsar holy lake
Harbhajan Singh
1773 crore investment
ਮੁੱਖ ਖ਼ਬਰਾਂ
1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਆਵੇਗੀ ਰਕਮ : ਹਰਭਜਨ ਸਿੰਘ ਈ.ਟੀ.ਓ. ਪਿੰਡ ਪੱਲਾ, ਗੱਗੜਭਾਣਾ
ਹਰਭਜਨ ਸਿੰਘ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜਾਰੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਤਹਿਤ ਇੱਕ ਅਗਸਤ ਤੋਂ ਇੱਕ ਵਾਰ ਫਿਰ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਜਮ੍ਹਾਂ ਕਰਵਾਈ ਜਾਵੇਗੀ
ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ, ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ
ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਬੜੇੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮਹਾਰਾਜ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ।