ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਵੇਗੀ ਆਰੰਭਤਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀ ਇਕੱਤਰਤਾ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਆਰੰਭ ਹੋਵੇਗਾ<br/>

By : True Update , Harpreet Singh
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀ ਇਕੱਤਰਤਾ





ਅੰਮ੍ਰਿਤਸਰ, (ਹਿੰ.ਸ.) ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾਵਾਂ ਹੋਈਆਂ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਅਧਿਕਾਰੀਆਂ ਪਾਸੋਂ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਪੰਥਕ ਇਕੱਠ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖ਼ਾਲਸਾ ਮਾਰਚ ਆਰੰਭ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਸਿੱਖ ਸਿਧਾਂਤਾਂ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖ ਸੰਸਥਾਵਾਂ ਦੀ ਅਹਿਮੀਅਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਆਰੰਭ ਹੋਵੇਗਾ, ਜਿਸ ਦਾ ਵੱਖ-ਵੱਖ ਪਿੰਡਾਂ ਤੋਂ ਹੋ ਕੇ ਰਾਤਰੀ ਪੜਾਅ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਤਰਨ ਤਾਰਨ ਵਿਖੇ ਹੋਵੇਗਾ। ਇਸੇ ਤਰ੍ਹਾਂ 25 ਜੁਲਾਈ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਤੋਂ ਤਰਨ ਤਾਰਨ, 26 ਜੁਲਾਈ ਨੂੰ ਤਰਨ ਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ, 27 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਮੋਗਾ, 28 ਜੁਲਾਈ ਨੂੰ ਮੋਗਾ ਤੋਂ ਬਜੀਦਪੁਰ, 29 ਜੁਲਾਈ ਨੂੰ ਬਜੀਦਪੁਰ ਤੋਂ ਫਰੀਦਕੋਟ, 30 ਜੁਲਾਈ ਨੂੰ ਫਰੀਦਕੋਟ ਤੋਂ ਜੈਤੋ, 31 ਜੁਲਾਈ ਨੂੰ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਥੇਹੜੀ ਸਾਹਿਬ, 2 ਅਗਸਤ ਨੂੰ ਥੇਹੜੀ ਸਾਹਿਬ ਤੋਂ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਅਤੇ 3 ਅਗਸਤ ਨੂੰ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਖ਼ਾਲਸਾ ਮਾਰਚ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਸੇ ਦੌਰਾਨ ਐਡਵੋਕੇਟ ਧਾਮੀ ਨਾਲ ਨਿਹੰਗ ਸਿੰਘ ਦਲਾਂ ਨੇ ਵੀ ਇਕੱਤਰਤਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ। ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਨਿਹੰਗ ਸਿੰਘ ਦਲ ਖ਼ਾਲਸਾਈ ਜਾਹੋ-ਜਲਾਲ ਨਾਲ ਇਸ ਮਾਰਚ ਵਿਚ ਸ਼ਾਮਲ ਹੋਣਗੇ।

ਮੁੱਖ ਖ਼ਬਰਾਂ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਨਾਲ ਮਨਾਇਆ

ਵੱਖ-ਵੱਖ ਕਵੀਸ਼ਰੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇੜੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਨਾਉਣ ਦੀ ਸੇਵਾ ਸ਼ੁਰੂ

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇੜੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਨਾਉਣ ਦੀ ਸੇਵਾ ਸ਼ੁਰੂ

ਅੰਮ੍ਰਿਤਸਰ ਵਿੱਚ ਸੱਚਖੰਡ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਲਈ ਇਕ ਕਮਰਾ ਤਿਆਰ ਕਰਨ ਦੀ ਆਰੰਭਤਾ ਅੱਜ ਕੀਤੀ ਗਈ ਹੈ। ਆਰੰਭਤਾ ਤੋਂ ਪਹਿਲਾਂ ਮੂਲਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ।

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਬੀਬੀ ਰਾਜਵੰਤ ਕੌਰ ਅਤੇ ਭਾਈ ਅਮਨਦੀਪ ਸਿੰਘ ਜੀ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾ ਦੇ ਹਜ਼ੂਰੀ ਜੱਥੇ ਸ਼ਾਮਿਲ ਸਨ।