ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ 'ਚ ਵਿਕਾਸ ਦੇ ਕੰਮਾਂ ਚ ਹੋਰ ਤੇਜ਼ੀ ਲਿਆਉਣ ਬਾਰੇ ਚਰਚਾ ਕੀਤੀ।

By : True Update , Kamaljeet Singh Kamal
ਸਪੀਕਰ ਸੰਧਵਾਂ ਨੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, (ਹਿੰ.ਸ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ ’ਚ ਵਿਕਾਸ ਦੇ ਕੰਮਾਂ ਚ ਹੋਰ ਤੇਜ਼ੀ ਲਿਆਉਣ ਨੂੰ ਲੈ ਕੇ ਵੀ ਚਰਚਾ ਕੀਤੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਕੈਬਨਿਟ ਨੇ ਪਹਿਲੇ ਦਿਨ ਹੀ ਇਹ ਫੈਸਲਾ ਕੀਤਾ ਸੀ ਕਿ ਪਾਰਟੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਕਿਸੇ ਨਾਲ ਵਿਤਕਰੇਬਾਜ਼ੀ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਵਿਕਾਸ ਦੇ ਕੰਮ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ । ਇਸ ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਬਲਾਕ ਪ੍ਰਧਾਨਾਂ ਨੂੰ ਜੜ੍ਹਾਂ ਨਾਲ ਜੁੜ ਕੇ ਕੰਮ ਕਰਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਦਮਾਂ ਨੂੰ ਲੋਕਾਂ ਤੱਕ ਸਹੀ ਤਰੀਕੇ ਨਾਲ ਪਹੁੰਚਾ ਕੇ ਹੀ ਪਾਰਟੀ ਆਪਣਾ ਭਰੋਸਾ ਹੋਰ ਮਜ਼ਬੂਤ ਕਰ ਸਕਦੀ ਹੈ। ਮੀਟਿੰਗ ਦੌਰਾਨ ਬਲਾਕ ਪ੍ਰਧਾਨਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ।ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਜਿਹੜੇ ਕੰਮ ਬਾਕੀ ਹਨ, ਉਨ੍ਹਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਅਰੇਵਾਲ, ਰੈੱਡ ਕਰਾਸ ਸੈਕਟਰੀ ਮਨਦੀਪ ਸਿੰਘ ਮੋਂਗਾ ਅਤੇ ਬਲਾਕ ਪ੍ਰਧਾਨ ਹਾਜਰ ਸਨ।
 

ਮੁੱਖ ਖ਼ਬਰਾਂ

ਅੰਨਾ ਹਜ਼ਾਰੇ ਦੀ ਸਿਹਤ ਵਿਗੜੀ, ਮੁੰਬਈ ਦੇ ਆਈਸੀਯੂ ’ਚ ਦਾਖ਼ਲ

ਅੰਨਾ ਹਜ਼ਾਰੇ ਦੀ ਸਿਹਤ ਵਿਗੜੀ, ਮੁੰਬਈ ਦੇ ਆਈਸੀਯੂ ’ਚ ਦਾਖ਼ਲ

ਪਿਛਲੇ ਕੁਝ ਦਿਨਾਂ ਤੋਂ ਤੇਜ਼ ਖੰਘ, ਬੁਖਾਰ, ਕਮਜ਼ੋਰੀ ਅਤੇ ਡੀਹਾਈਡਰੇਸ਼ਨ ਤੋਂ ਪੀੜਤ ਸਨ

ਪੰਜਾਬ ਦੇ ਤਿੰਨ ਦਰਜਨ ਤੋਂ ਵੱਧ ਆਗੂ ਭਾਜਪਾ ''ਚ ਸ਼ਾਮਲ

ਪੰਜਾਬ ਦੇ ਤਿੰਨ ਦਰਜਨ ਤੋਂ ਵੱਧ ਆਗੂ ਭਾਜਪਾ ''ਚ ਸ਼ਾਮਲ

ਲਹਿਰਾਗਾਗਾ, ਪਾਤੜਾਂ, ਸੰਗਰੂਰ, ਮਾਨਸਾ ਅਤੇ ਪਟਿਆਲਾ ਇਲਾਕੇ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੇ ਲਈ ਪਾਰਟੀ ਦੀ ਮੈਂਬਰਸ਼ਿਪ

ਮੁਲਾਜ਼ਮਾਂ ਦੇ ਡੀਏ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਾਨ ਸਰਕਾਰ ਜਵਾਬ ਦੇਵੇ: ਰਾਜਾ ਵੜਿੰਗ

ਮੁਲਾਜ਼ਮਾਂ ਦੇ ਡੀਏ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਾਨ ਸਰਕਾਰ ਜਵਾਬ ਦੇਵੇ: ਰਾਜਾ ਵੜਿੰਗ

 ਸਰਕਾਰ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕਰ ਸਕਦੀ ਹੈ, ਪਰ ਮੁਲਾਜ਼ਮਾਂ ਦੇ ਡੀਏ ਲਈ ਪੈਸੇ ਨਾ ਹੋਣ ਦੀ ਗੱਲ ਕਰਦੀ ਹੈ। 

100 ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਦੀ ਤਿਆਰੀ

100 ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਦੀ ਤਿਆਰੀ

ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਬਿਹਤਰੀ ਲਈ ਇੱਕ ਵੱਡਾ ਕਦਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਸਿਹਤ ਵਿਭਾਗ ‘ਚ 636, ਸ਼ੂਗਰਫੈੱਡ ‘ਚ 101, ਵਿੱਤ ‘ਚ 57, ਰੱਖਿਆ ਸੇਵਾਵਾਂ ਭਲਾਈ ‘ਚ 51, ਸਹਿਕਾਰਤਾ ‘ਚ 11 ਅਤੇ ਗ੍ਰਹਿ ਵਿਭਾਗ ‘ਚ 10 ਨਿਯੁਕਤੀਆਂ ਹੋਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ